ਗੁਰਮੁਖੀ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਦੀ ਤਲਵੰਡੀ ਤੋਂ ਸ਼ੁਰੂ ਹੋਇਆ ਗੁਰਮੁਖੀ ਮਾਰਚ ਦੇਰ ਰਾਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜਾ। ਮਾਰਚ ਦੇ ਮੁੱਖ ਪ੍ਰਬੰਧਕ ਸੁੱਖਾ ਲਧਾਣਾ

Gurmukhi March reached Takht Sri Kesgarh Sahib

ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਦੀ ਤਲਵੰਡੀ ਤੋਂ ਸ਼ੁਰੂ ਹੋਇਆ ਗੁਰਮੁਖੀ ਮਾਰਚ ਦੇਰ ਰਾਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜਾ। ਮਾਰਚ ਦੇ ਮੁੱਖ ਪ੍ਰਬੰਧਕ ਸੁੱਖਾ ਲਧਾਣਾ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਡੀ ਪੰਜਾਬੀ ਮਾਂ ਬੋਲੀ ਅਜੋਕੇ ਸਮੇਂ ਦੌਰਾਨ ਪੰਜਾਬ ਵਿਚ ਬਹੁਤ ਹੀ ਤਰਸਯੋਗ ਹਾਲਤ ਵਿਚ ਆ ਚੁਕੀ ਹੈ ਅਤੇ ਆਧੁਨਿਕੀਕਰਨ ਦੇ ਨਾਮ ਤੇ ਪ੍ਰਵਾਰਾਂ ਵਿਚ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਦਾ ਬੋਲਬਾਲਾ ਆਮ ਹੋ ਚੁਕਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਪ੍ਰਵਾਨਗੀ ਦੇਣ ਤੋਂ ਪਹਿਲਾ ਪੰਜਾਬੀ ਭਾਸ਼ਾ ਲਾਜ਼ਮੀ ਕਰੇ, ਇਸ ਤੋਂ ਬਿਨਾਂ ਅਦਾਲਤਾਂ ਦਾ ਕੰਮ ਅੰਗਰੇਜ਼ੀ ਦੇ ਨਾਲ ਨਾਲ ਪੰਜਾਬੀ ਵਿਚ ਕਰਵਾਇਆ ਜਾਵੇ ਅਤੇ ਸੜਕਾਂ ਤੇ ਅੰਗਰੇਜ਼ੀ ਦੇ ਚਿੰਨ੍ਹ ਬੋਰਡ ਤੋਂ ਪਹਿਲਾ ਪੰਜਾਬੀ ਭਾਸ਼ਾ ਵਿਚ ਪਿੰਡਾਂ ਤੇ ਸ਼ਹਿਰਾਂ ਦੇ ਨਾਮ ਸਹੀ ਤਰੀਕੇ ਨਾਲ ਲਿਖੇ ਜਾਣ। ਉਨ੍ਹਾਂ ਕਿਹਾ ਕਿ ਇਸ ਮਾਰਚ ਵਲੋਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪਟਿਆਲਾ ਵਿਖੇ ਭਾਸ਼ਾ ਵਿਭਾਗ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਪੰਜਾਬੀ ਮਾਂ ਬੋਲੀ ਲਈ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।