ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 22 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ।
ਅੰਮ੍ਰਿਤਸਰ, 22 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ ਜੋ ਕਰੋੜੀ ਚੌਕ ਅਤੇ ਬਾਬਾ ਸਾਹਿਬ ਚੌਕ ਤੋਂ ਹੁੰਦਾ ਹੋਇਆ ਦਰਬਾਰ ਸਾਹਿਬ ਵਿਖੇ ਸੰਪੰਨ ਹੋਇਆ। ਇਸ ਸਮੇਂ ਪੁਜੀ ਸੰਗਤ, ਗਤਕਾ ਅਖਾੜਿਆਂ, ਸਭਾ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ। ਇਲਾਕੇ ਦੀ ਸੰਗਤ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਵੀ ਲਾਏ ਗਏ। ਨਗਰ ਕੀਰਤਨ ਦੀ ਆਰੰਭਤਾ ਸਮੇਂ ਗਿ. ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿਤੀ।
ਤਸਵੀਰ ਨੰਬਰ 07
ਤਸਵੀਰ ਕੈਪਸ਼ਨ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ ਦਾ ਦ੍ਰਿਸ਼।
ਤਸਵੀਰ ਨੰਬਰ 08,09
ਤਸਵੀਰ ਕੈਪਸ਼ਨ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਲਈ ਲਿਜਾਂਦੇ ਹੋਏ ਸਿੰਘ ਸਾਹਿਬ ਗਿ ਜਗਤਾਰ ਸਿੰਘ ਨਾਲ ਹਨ ਬਾਬਾ ਬੂਟਾ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ।