ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਦੇਖ ਸੰਗਤ ਹੋਈ ਭਾਵੁਕ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਵੱਖ-ਵੱਖ ਦੇਸ਼ਾਂ ਤੋਂ ਪਾਕਿਸਤਾਨ ਪੁੱਜੇ ਸ਼ਰਧਾਲੂ ਨਾਰੋਵਾਲ...

Kartarpur Sahib

ਚੰਡੀਗੜ੍ਹ : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਵੱਖ-ਵੱਖ ਦੇਸ਼ਾਂ ਤੋਂ ਪਾਕਿਸਤਾਨ ਪੁੱਜੇ ਸ਼ਰਧਾਲੂ ਨਾਰੋਵਾਲ ਵਿਖੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਗਏ। ਇਸ ਮੌਕੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਵੇਖ ਉਹ ਭਾਵੁਕ ਹੋ ਗਏ ਤੇ ਕਈਆਂ ਦੀਆਂ ਅੱਖਾਂ ਭਰ ਆਈਆਂ।

ਸਿੱਖ ਸ਼ਰਧਾਲੂਆਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਕਿ ਉਨ੍ਹਾਂ ਦੀ ਦਹਾਕਿਆਂ ਤੋਂ ਚਲੀ ਆ ਰਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਦੀ ਮੰਗ ਪੂਰੀ ਹੋਣ ਜਾ ਰਹੀ ਹੈ। ਇਸ ਸਮੇਂ ਭਾਰਤ ਸਣੇ ਵਿਦੇਸ਼ਾਂ ਤੋਂ 3,000 ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜੇ ਹੋਏ ਹਨ। ਸਾਰੇ ਗੁਰਦੁਆਰਿਆਂ ਨੂੰ ਕੁਦਰਤੀ ਫੁੱਲਾਂ ਨਾਲ ਸਜਾਇਆ ਗਿਆ ਹੈ।

ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਰਕਾਰ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸਥਾਨਕ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।