Panthak News : ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਧਰਮ ਪ੍ਰਚਾਰਕਾਂ ਨੂੰ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Panthak News : SGPC ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਰਮ ਪ੍ਰਚਾਰ ਲਹਿਰ ਜਾਰੀ

Jathedar Kuldeep Singh Gargaj

Jathedar Kuldeep Singh Gargaj's appeal to religious preachers Latest News in Punjabi : ਧਰਮ ਪ੍ਰਚਾਰਕਾਂ ਬਾਬਾ ਦਲੇਰ ਸਿੰਘ ਖੇੜੀ ਵਾਲੇ ਤੇ ਬਾਬਾ ਢੱਡਰੀਆਂ ਵਾਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ SGPC ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਰਮ ਪ੍ਰਚਾਰ ਲਹਿਰ ਜਾਰੀ ਹੈ। ਇਸ ਦੇ ਤਹਿਤ ਉਨ੍ਹਾਂ ਧਰਮ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਸਾਰੇ ਧਰਮ ਪ੍ਰਚਾਰਕ ਇਕੱਠੇ ਹੋ ਕੇ ਧਰਮ ਪ੍ਰਚਾਰ ਦੇ ਰਾਹ ’ਤੇ ਚੱਲਣ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਿਵੇਂ ਬਾਬਾ ਢੱਡਰੀਆਂ ਵਾਲੇ ਨੇ ਪਹਿਲਾਂ ਕਿਹਾ ਸੀ ਕਿ ਮੈਂ ਵੀ ਪੰਜਾਂ ਪਿਆਰਿਆਂ ’ਚ ਸ਼ਾਮਲ ਹੋਵਾਂਗਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੈਨੂੰ ਬਹੁਤ ਚੰਗਾ ਲੱਗਾ। ਉਹ ਜਾਣਦੇ ਹਨ ਕਿ ਇਹ ਸਮਾਂ ਇਕੱਠੇ ਹੋ ਕੇ ਚੱਲਣ ਦਾ ਹੈ। 

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਤੇ ਫ਼ਿਲਮਾਂ ਦੇ ਮੁੱਦੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਇਕੱਤਰਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਧਰਮ ਪ੍ਰਚਾਰਕ ਵੀ ਅਪਣਾ ਪੱਖ ਲੈ ਕੇ ਆਉਣ। ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ’ਚ ਉਨ੍ਹਾਂ ਦਾ ਮਸਲਾ ਵੀ ਵਿਚਾਰਿਆ ਜਾਵੇਗਾ।