ਨਰਾਇਣ ਦਾਸ ਸਿਖ ਪੰਥ ਦੇ ਰੋਹ ਅਗੇ ਝੁਕਿਆ
Published : May 21, 2018, 3:55 pm IST
Updated : May 21, 2018, 3:55 pm IST
SHARE ARTICLE
Narayan Dass Sikh Panth Akal Takht
Narayan Dass Sikh Panth Akal Takht

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੁਆਫੀਨਾਮਾ ਭੇਜ ਕੇ ਸਿਖ ਪੰਥ ਤੋਂ ਭੁਲ ਬਖਸ਼ਣ ਕੀਤੀ ਗੁਜਾਰਸ਼

ਅੰਮ੍ਰਿਤਸਰ, ( ਸੁਖਵਿੰਦਰਜੀਤ ਸਿੰਘ ਬਹੋੜੂ )  ਸਰਚਾਂਦ ਸਿੰਘ  ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੁੰ ਈ ਮੇਲ ਰਾਹੀਂ ਭੇਜੀ ਗਈ ਇਕ ਪਤਰ ਵਿਚ ਆਪਣੀ ਗਲਤੀ ਨੂੰ ਸਵੀਕਾਰ ਕਰਦਿਆਂ ਖਾਲਸਾ ਪੰਥ ਤੋਂ ਮੁਆਫੀ ਦੀ ਗੁਜਾਰਸ਼ ਕੀਤੀ ਹੈ।  

ਨਾਰਾਇਣ ਨਿਵਾਸ ਆਸ਼ਰਮ ਰਿਸ਼ੀਕੇਸ ( ਉਤਰਾਖੰਡ) ਵਾਸੀ ਨਾਰਾਇਣ ਦਾਸ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ ਪੰਜਾਬੀ ਵਿਚ ਲਿਖ ਕੇ ਗੁਰਬਾਣੀ ਮੀਨਿੰਗ ਦੇ ਸੰਤ ਨਾਰਾਇਣ ਦਾਸ ਜੀ ਐਡ ਦੀ ਜੀਮੇਲ ਡਾਊਟ ਕਾਮ gurbani meaning ਤੋਂ ਭੇਜੀ ਮੁਆਫੀਨਾਮਾ ਅਤੇ ਵੀਡੀਉ ਵਿਚ ਫਤਿਹ ਦੀ ਸਾਂਝ ਪਾਉਦਿਆਂ ਕਿਹਾ ਕਿ ਉਸ ਵਲੋਂ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਯੁਗੋ ਯੋਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਭਗਤਾਂ ਦੀ ਬਾਣੀ ਬਾਰੇ ਉਸ ਕੋਲੋਂ ਬੋਲੇ ਗਏ ਗਲਤ ਸ਼ਬਦਾਂ ਲਈ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਖਾਲਸਾ ਪੰਥ ਦੀ ਸ਼ਰਨ ਵਿਚ ਆਕੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਹਾਜਰ ਹੋ ਕੇ ਖਿਮਾ ਯਾਜਨਾ ਕਰ ਕੇ ਆਪਣੀ ਭੁਲ ਬਖਸ਼ਾਉਣੀ ਚਾਹੁੰਦਾ ਹੈ।

ਉਹਨਾਂ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿਖ ਪੰਥ ਅਤੇ ਸਮੂਹ ਤਖਤਾਂ ਦੇ ਜਥੇਦਾਰ ਸਾਹਿਬਾਨ, ਸ੍ਰੋਮਣੀ ਗੁਰਦਵਾਰਾ ਕਮੇਟੀ ਅਮ੍ਰਿਤਸਰ, ਸਮੂਹ ਸਿਖ ਸੰਪਰਦਾਵਾਂ, ਦਮਦਮੀ ਟਕਸਾਲ, ਉਦਾਸੀਨ ਭੇਖ, ਨਿਰਮਲ ਭੇਖ, ਨਿਹੰਗ ਜਥੇਬੰਦੀਆਂ, ਸ੍ਰੋਮਣੀ ਕਮੇਟੀ ਦਿਲੀ ਅਤੇ ਸਮੂਹ ਸਿਖ ਜਥੇਬੰਦੀਆਂ ਉਸ ਦੀ ਭੁਲ ਨੂੰ ਬੱਚਾ ਜਾਣ ਕੇ ਮੁਆਫ ਕਰੇਗਾ। ਦਿਲੀ ਕਮੇਟੀ ਅਤੇ ਦਮਦਮੀ ਟਕਸਾਲ ਨੂੰ ਵੀ ਭੇਜੀ ਗਈ ਉਕਤ ਪਤਰ ਦੀ ਕਾਪੀ 'ਚ ਉਹਨਾਂ ਆਸ ਪ੍ਰਗਟ ਕੀਤੀ ਕਿ ਇਸ ਦੇ ਨਾਲ ਹੀ ਅਗੇ ਵਾਸਤੇ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਪੰਥ ਵਲੋਂ ਸਾਡਾ ਮਾਰਗ ਦਰਸ਼ਨ ਕੀਤਾ ਜਾਵੇਗਾ।

ਸਿਖ ਪੰਥ ਨੂੰ ਵਿਸ਼ਵਾਬ ਦਵਾਇਆ ਕਿ ਮੈਂ ਭਵਿਖ ਵਿਚ ਕੋਈ ਵੀ ਅਜਿਹੀ ਗਲਤੀ ਨਹੀਂ ਕਰਾਂਗਾ ਜਿਸ ਨਾਲ ਸਿਖ ਹਿਰਦਿਆਂ ਨੂੰ ਠੇਸ ਪਹੁੰਚੇ।  ਉਸ ਨੇ ਕਿਹਾ ਕਿ ਪਿਛਲੇ ਦਿਨੀ ਉਸ ਵਲੋਂ ਵਾਇਰਲ ਹੋਈ ਵੀਡੀਉ ਵਿਚ ਜਾਣੇ ਅਨਜਾਣੇ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਭਗਤਾਂ ਦੀ ਬਾਣੀ ਬਾਰੇ ਬਹੁਤ ਗਲਤ ਸ਼ਬਦਾਵਲੀ ਬੋਲੀ ਗਈ ਹੈ।  ਉਹਨਾਂ ਕਿਹਾ ਕਿ ਉਦਾਸੀ ਸਾਧੂਟਾ ਨੇ ਹਮੇਸ਼ਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਗੁਰਮਤਿ ਦਾ ਹੀ ਪ੍ਰਚਾਰ ਪ੍ਰਸਾਰ ਕੀਤਾ ਹੈ। ਮੈ ਮਹਿਸੂਸ ਕਰਦਾ ਹਾਂ ਕਿ ਕੋਈ ਕਾਲ ਦਾ ਹੀ ਅਜਿਹਾ ਚਕਰ ਸੀ ਜਿਸ ਕਰਕੇ ਸਾਡੇ ਕੋਲੋਂ ਅਜਿਹੀ ਭੁਲ ਹੋ ਗਈ।

ਮੈਨੂੰ ਆਪਣੀ ਗਲਤੀ 'ਤੇ ਬਹੁਤ ਪਛਤਾਵਾ ਹੈ। ਇਥੋਂ ਤਕ ਕਿ ਮੈ ਗੁਰੂ ਸਾਹਿਬ ਜੀ ਬਾਰੇ ਅਜਿਹੇ ਸ਼ਬਦ ਬੋਲ ਕੇ ਆਪਣੀਆਂ ਨਜਰਾਂ ਵਿਚ ਹੀ ਗਿਰ ਚੁਕਾ ਹਾਂ। ਮੈਨੂੰ ਪੂਰਨ ਤੌਰ 'ਤੇ ਅਹਿਸਾਸ ਹੈ ਕਿ ਮੇਰੀ ਇਸ ਗਲਤੀ ਨਾਲ ਸਮੂਹ ਸਿਖ ਸੰਗਤਾਂ ਅਤੇ ਹਰ ਗੁਰੂ ਨਾਨਕ ਨਾਮ ਲੇਵਾ ਮਾਈ ਭਾਈ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚੀ ਹੈ।  ਪਤਰ ਦੇ ਅਖੀਰ 'ਚ ਉਹਨਾਂ ਆਸ ਪ੍ਰਗਟ ਕੀਤਾ ਕਿ ਪੰਥ ਮੈਨੂੰ ਅਕਾਲ ਤਖਤ ਸਾਹਿਬ 'ਤੇ ਹਾਜਰ ਹੋ ਕੇ ਆਪਣੀ ਗਲਤੀ ਲਈ ਖਿਮਾ ਯਾਜਨਾ ਕਰਨ ਦਾ ਅਵਸਰ ਜਰੂਰ ਦਿਵੇਗਾ। ਅਤੇ ਮੈਂ ਖਾਲਸਾ ਪੰਥ ਦੇ ਹਰ ਹੁਕਮ ਨੂੰ ਮਨਣ ਦਾ ਪਾਬੰਦ ਹੋਵਾਂਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement