1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ 'ਚ ਹੋਈਆਂ 2 ਹੋਰ ਗ੍ਰਿਫ਼ਤਾਰੀਆਂ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਭੂਰਾ ਅਤੇ ਮੋਮਿਨ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ 

Two more arrests in 1984 Kanpur Sikh Genocide case

'84 ਸਿੱਖ ਨਸਲਕੁਸ਼ੀ ਮਾਮਲੇ 'ਚ ਪਿਛਲੇ ਹਫ਼ਤੇ 4  ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ 
ਨਵੀਂ ਦਿੱਲੀ :
1984 'ਚ ਕਾਨਪੁਰ ਵਿਖੇ ਹੋਈ ਸਿੱਖ ਨਸਲਕੁਸ਼ੀ ਮਾਮਲੇ 'ਚ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਭੂਰਾ ਅਤੇ ਮੋਮਿਨ ਵਜੋਂ ਹੋਈ ਹੈ।  ਲਗਭਗ 38 ਸਾਲ ਬਾਅਦ ਇਸ ਮਾਮਲੇ ਵਿਚ ਗ੍ਰਿਫ਼ਤਾਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਕਾਨਪੁਰ ਵਿੱਚ ਸਿੱਖ ਨਸਲਕੁਸ਼ੀ ਦੌਰਾਨ ਮਾਰੇ ਗਏ 127 ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ।

ਇਸ ਮਾਮਲੇ ਵਿਚ ਬਣਾਈ ਗਈ ਐਸਆਈਟੀ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਵੀ ਇਸ ਮਾਮਲੇ ਵਿਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਹ ਕਾਰਵਾਈ ਐਸਆਈਟੀ, ਕਾਨਪੁਰ ਕਮਿਸ਼ਨਰੇਟ ਅਤੇ ਕਾਨਪੁਰ ਆਊਟਰ ਪੁਲਿਸ ਨੇ ਸਾਂਝੀ ਮੁਹਿੰਮ ਚਲਾ ਕੇ ਕੀਤੀ ਸੀ।

ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਨਾਲ ਗਠਿਤ SIT ਸਿੱਖਾਂ ਵਿਰੁੱਧ ਕਾਨਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਇਹ ਵੱਡੀ ਕਾਰਵਾਈ ਹੋਈ। ਉਨ੍ਹਾਂ ਉਮੀਦ ਜਤਾਈ ਕਿ ਹੁਣ ਇਹ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ ਅਤੇ ਬਾਕੀ ਦੇ ਮੁਲਜ਼ਮਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।