ਅਮਰੀਕਾ 'ਚ ਭਾਰਤੀ ਕੈਦੀਆਂ ਦੀ ਰਿਹਾਈ ਦਾ ਪ੍ਰਬੰਧ ਕਰੇ ਭਾਰਤ: ਚੰਦੂਮਾਜਰਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ 'ਚ ਸਿਫ਼ਰ ਕਾਲ ਸਮੇਂ...........

Prem Singh Chandumajra

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ 'ਚ ਸਿਫ਼ਰ ਕਾਲ ਸਮੇਂ ਅਮਰੀਕਾ ਦੀਆਂ ਜੇਲਾਂ ਵਿਚ ਬੰਦ 52 ਭਾਰਤੀ ਕੈਦੀਆਂ ਨਾਲ ਹੋ ਰਹੇ ਮਾੜੇ ਵਰਤਾਰੇ ਸਬੰਧੀ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਨੋਟਿਸ ਲੈਂਦਿਆਂ ਭਾਰਤੀ ਕੈਦੀਆਂ ਦੀ ਰਿਹਾਈ ਦਾ ਪ੍ਰਬੰਧ ਕੀਤਾ ਜਾਵੇ। ਚੰਦੂਮਾਜਰਾ ਨੇ ਭਾਰਤ ਸਰਕਾਰ ਨੂੰ ਅਮਰੀਕਾ ਸਰਕਾਰ ਨਾਲ ਰਾਬਤਾ ਬਣਾ ਕੇ ਭਾਰਤੀ ਕੈਦੀਆਂ ਨਾਲ ਹੋ ਰਹੇ ਗ਼ੈਰ-ਮਨੁੱਖੀ ਵਤੀਰੇ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਕਈ ਭਾਰਤੀ ਗ਼ੈਰ-ਕਾਨੂੰਨੀ ਢੰਗ ਨਾਲ ਕੈਨੇਡਾ-ਅਮਰੀਕਾ ਵਰਗੇ ਵਿਕਸਤ ਦੇਸ਼ਾ ਵਿਚ ਸਿਆਸੀ

ਪਨਾਹ ਪ੍ਰਾਪਤ ਕਰ ਕੇ ਰੋਜ਼ੀ-ਰੋਟੀ ਦਾ ਵਸੀਲਾ ਕਰਦੇ ਹਨ ਅਤੇ ਪਿਛਲੇ ਸਮੇਂ ਤੋਂ ਸੱਤਾ ਵਿਚ ਆਈ ਟਰੰਪ ਸਰਕਾਰ ਨੇ ਵਿਦੇਸ਼ੀਆਂ ਨਾਲ ਖ਼ਾਸ ਤੌਰ 'ਤੇ ਭਾਰਤੀਆਂ ਨਾਲ ਮਾੜਾ ਵਰਤਾਉ ਕਰਨਾ ਸ਼ੁਰੂ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 52 ਭਾਰਤੀ ਵਿਚ ਬੰਦ ਕਈ ਪੰਜਾਬੀ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰ ਕੇ ਉਨ੍ਹਾਂ ਨਾਲ ਜਾਨਵਰਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਜਮਹੂਰੀ ਦੇਸ਼ਾਂ ਵਿਚ ਵਿਦੇਸ਼ੀ ਹਵਾਲਾਤੀਆਂ ਨਾਲ ਹੋ ਰਹੇ ਤਸ਼ੱਦਦ ਦਾ ਭਾਰਤੀ ਸਰਕਾਰ ਨੂੰ ਨੋਟਿਸ ਲੈ ਕੇ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

Related Stories