ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਪਾਕਿਸਤਾਨ ’ਚ ਹੋਣ ਵਾਲੇ ਸਮਾਗਮਾਂ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਣਾ ਹੈ ਵਿਸ਼ੇਸ਼ ਜੱਥਾ

Gurdwara Panja Sahib

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਗਮ ਕੀਤੇ ਜਾਣੇ ਹਨ

ਉਥੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵੀ ਸ਼ਤਾਬਦੀ ਮੌਕੇ ਵਿਸ਼ੇਸ ਸਮਾਗਮ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮਟੀ ਦੇ ਹਲਕਾ ਮੈਂਬਰ ਕੋਲੋਂ ਸਿਫਾਰਸ਼ ਕਰਵਾ ਕੇ ਆਪਣੀ ਰਿਹਾਇਸ਼ ਦੇ ਸਬੂਤ (ਆਧਾਰ ਕਾਰਡ, ਵੋਟਰ ਕਾਰਡ ਤੇ ਰਾਸ਼ਨ ਕਾਰਡ ਆਦਿ) ਅਤੇ ਪਾਸਪੋਰਟ ਸਾਇਜ਼ ਫੋਟੋ ਸਮੇਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 5 ਅਗਸਤ 2022 ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਪ੍ਰਕਿਰਿਆ ਨੂੰ ਅੱਗੇ ਤੋਰਿਆ ਜਾ ਸਕੇ।