ਅੰਤਰਰਾਸ਼ਟਰੀ ਨਗਰ ਕੀਰਤਨ ਲਖਨਊ ਤੋਂ ਅਗਲੇ ਪੜਾਅ ਕਾਨਪੁਰ ਯੂ.ਪੀ. ਲਈ ਹੋਇਆ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਕ ਦੀਵਾਨ ਦੌਰਾਨ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਵੀ ਭੇਟ ਕੀਤੇ ਗਏ। 

International Nagar Kirtan departs from Lucknow

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨਪੁਰ ਲਈ ਰਵਾਨਾ ਹੋਇਆ।

ਆਰੰਭਤਾ ਤੋਂ ਪਹਿਲਾਂ ਗੁਰਦਵਾਰਾ ਸਾਹਿਬ ਵਿਖੇ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਤਰਨ ਕੀਤਾ ਗਿਆ, ਉਪਰੰਤ ਭਾਈ ਪ੍ਰਣਾਮ ਸਿੰਘ ਦੁਆਰਾ ਆਰੰਭਤਾ ਦੀ ਅਰਦਾਸ ਕਰਨ ਉਪਰੰਤ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਲਖਨਊ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਕ ਦੀਵਾਨ ਦੌਰਾਨ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਵੀ ਭੇਟ ਕੀਤੇ ਗਏ। 

ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦਾ ਲਖਨਊ ਪਹੁੰਚਣ ਸਮੇਂ ਸਥਾਨਕ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸੰਗਤ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਵੀ ਚਲਾਈ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।