Kolkata Rape and Murder: ਕੰਮ ਕਰਦੀਆਂ ਔਰਤਾਂ ਨਾਲ ਜਬਰ ਜਨਾਹ ਤੇ ਕਤਲ ਡੂੰਘੀ ਚਿੰਤਾ ਦਾ ਵਿਸ਼ਾ : ਬਾਬਾ ਬਲਬੀਰ ਸਿੰਘ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਇਨ੍ਹਾਂ ਘਟਨਾਵਾਂ ਨੇ ਸਰਕਾਰੀ ਹਸਪਤਾਲਾਂ ਦੀ ਬਦਇੰਤਜ਼ਾਮੀ, ਮਾੜੇ ਪ੍ਰਬੰਧ ਅਤੇ ਅਸੁਰੱਖਿਅਤ ਮਾਹੌਲ ਵਲ ਸਮੁੱਚੇ ਦੇਸ਼ ਵਾਸੀਆਂ ਦਾ ਧਿਆਨ ਖਿੱਚਿਆ ਹੈ

Rape and murder of working women is a matter of deep concern: Baba Balbir Singh

 

Kolkata Rape and Murder: ਕੋਲਕਾਤਾ ਦੇ ਸਰਕਾਰੀ ਹਸਪਤਾਲ ’ਚ ਮਹਿਲਾ ਡਾਕਟਰ ਅਤੇ ਉਤਰਾਖੰਡ ਦੇ ਰੁਦਰਪੁਰ ਦੇ ਹਸਪਤਾਲ ਵਿਚ ਕੰਮ ਕਰਦੀ ਨਰਸ ਨਾਲ ਜਬਰ ਜਨਾਹ ਤੋਂ ਬਾਅਦ ਬੇਰਹਿਮੀ ਨਾਲ ਹਤਿਆਵਾਂ ਦੀਆਂ ਘਟਨਾਵਾਂ ’ਤੇ ਸਿੰਘ ਸਾਹਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਿੱਖਾ ਪ੍ਰਤੀਕਰਮ ਦਿੰਦਿਆ ਕਿਹਾ ਇਨ੍ਹਾਂ ਘਟਨਾਵਾਂ ਨੇ ਸਰਕਾਰੀ ਹਸਪਤਾਲਾਂ ਦੀ ਬਦਇੰਤਜ਼ਾਮੀ, ਮਾੜੇ ਪ੍ਰਬੰਧ ਅਤੇ ਅਸੁਰੱਖਿਅਤ ਮਾਹੌਲ ਵਲ ਸਮੁੱਚੇ ਦੇਸ਼ ਵਾਸੀਆਂ ਦਾ ਧਿਆਨ ਖਿੱਚਿਆ ਹੈ।

ਹਸਪਤਾਲ ਅਤੇ ਪੁਲਿਸ ਦੀ ਮੌਜੂਦਗੀ ’ਚ ਹਜ਼ਾਰਾਂ ਲੋਕਾਂ ਦੀ ਭੀੜ ਵਲੋਂ ਕੀਤੇ ਗਏ ਹਮਲੇ ਅਤੇ ਭੰਨਤੋੜ ਨੇ ਵੀ ਸੂਬਾ ਪ੍ਰਸ਼ਾਸਨ ਦੀ ਅਸਫ਼ਲਤਾ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਹਾਲਾਤ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਾਇਆ ਜਾ ਸਕਦਾ ਹੈ ਕਿ ਕੋਲਕਾਤਾ ਹਾਈ ਕੋਰਟ ਨੇ ਇਸ ਘਟਨਾ ਨੂੰ ਸੂਬਾ ਸਰਕਾਰ ਦੀ ਅਸਫ਼ਲਤਾ, ਪੂਰੇ ਪੁਲਿਸ ਤੰਤਰ ਅਤੇ ਸੂਬਾ ਪ੍ਰਸ਼ਾਸਨ ਨੂੰ ਕਟਹਿਰੇ ’ਚ ਖੜਾ ਕੀਤਾ ਹੈ। ਉਨ੍ਹਾਂ ਕਿਹਾ ਡਾਕਟਰ ਦੇ ਕਤਲ ਮਾਮਲੇ ਨੂੰ ਭਾਵੇਂ ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ ਨੂੰ ਸੌਂਪ ਦਿਤਾ ਹੈ ਪਰ ਸੁਪ੍ਰੀਮ ਕੋਰਟ ਨੇ ਵੀ ਇਸ ਮਾਮਲੇ ਵਿਚ ਨੋਟਿਸ ਲਿਆ ਹੈ। 

ਦੂਜੇ ਪਾਸੇ ਰੁਦਰਪੁਰ ਵਾਪਰੀ ਘਟਨਾ ਦਾ ਦੋਸ਼ੀ ਪੁਲਿਸ ਵਲੋਂ ਦਬੋਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਹੜਤਾਲ ਕਾਰਨ ਖ਼ਮਿਆਜ਼ਾ ਮਰੀਜ਼ਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸੰਕਟ ਨੂੰ ਦੂਰ ਕਰਨ ਲਈ ਸਰਕਾਰ ਨੂੰ ਤੇਜ਼ੀ ਨਾਲ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਸਿਹਤ ਸੇਵਾਵਾਂ ਦੇ ਬੁਨਿਆਦੀ ਹੱਕ ਤੇ ਡਾਕਟਰਾਂ ਦੀਆਂ ਵਾਜਬ ਚਿੰਤਾਵਾਂ ਨੂੰ ਦੂਰ ਕਰਨਾ ਸਰਕਾਰ ਦੀ ਨੈਤਿਕ ਜ਼ਰੂਰਤ ਹੈ। 

 ਉਨ੍ਹਾਂ ਕਿਹਾ ਕਿ ਬੰਗਾਲ ਵਿਚ ਸਰਕਾਰ ਅਤੇ ਪੁਲਿਸ ਮਮਤਾ ਦੀ ਹੈ ਪ੍ਰੰਤੂ ਉਹ ਵੀ ਪ੍ਰਦਰਸ਼ਨਕਾਰੀਆਂ ਨਾਲ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਕਿਹਾ ਸਾਡਾ ਸਿਸਟਮ ਹੀ ਸਬੂਤ ਖ਼ਤਮ ਕਰ ਕੇ, ਮਾਮਲੇ ਨੂੰ ਦਬਾਅ ਕੇ ਜਾਂ ਲਟਕਾ ਕੇ ਅਸਲੀਅਤ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਕਿਹਾ ਸਮਾਜ ਦੀ ਮਾਨਸਿਕਤਾ ਹੀ ਅਜਿਹੀ ਬਣ ਚੁੱਕੀ ਹੈ ਕਿ ਔਰਤਾਂ ਨੂੰ ਬਰਾਬਰੀ ਦਾ ਅਧਿਕਾਰ ਦੇਣਾ ਨਹੀਂ ਚਾਹੁੰਦਾ।