ਨਿਸ਼ਾਨ ਸਾਹਿਬਾਨ ਦੇ ਪੁਸ਼ਾਕਿਆਂ ਦਾ ਰੰਗ ਬਸੰਤੀ ਜਾਂ ਸੁਰਮਈ ਵਰਤਣ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਕਾਲ ਤਖ਼ਤ ਸਾਹਿਬ ਦੇ ਬਾਹਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਵੀ ਭਗਵੇਂ ਹਨ: ਚਰਨਜੀਤ ਸਿੰਘ ਗੁਮਟਾਲਾ

Dr. Charanjit Singh Gumtala

ਅੰਮ੍ਰਿਤਸਰ  (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬੀ ਕਾਲਮਨਵੀਸ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਜਾਂ ਸੁਰਮਈ ਹੋਣਾ ਚਾਹੀਦਾ ਹੈ,

ਜਿਵੇਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਤ ਸਿੱਖ ਰਹਿਤ ਮਰਿਆਦਾ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੰਟਰਨੈਟ 'ਤੇ ਅਪਣੀ ਵੈੱਬਸਾਈਟ ਵਿਚ ਵੀ ਦਰਜ ਹੈ, ਹੋਣਾ ਚਾਹੀਦਾ ਹੈ। ਪਰ ਕੁੱਝ ਸਾਲਾਂ ਤੋਂ ਬਸੰਤੀ ਤੇ ਸੁਰਮਈ ਰੰਗ ਦੀ ਥਾਂ 'ਤੇ ਨਿਸ਼ਾਨ ਸਾਹਿਬ ਦੇ ਪੁਸ਼ਾਕਿਆਂ ਦਾ ਰੰਗ ਭਗਵਾਂ ਕੀਤਾ ਗਿਆ ਹੈ ਜੋ ਕਿ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੈ। ਸਿਰੋਪਾਉ ਵੀ ਭਗਵੇਂ ਦੇਣੇ ਸ਼ੁਰੂ ਕਰ ਦਿਤੇ ਗਏ ਹਨ। ਭਗਵਾਂ ਰੰਗ ਸਿੱਖ ਮੱਤ ਦੇ ਅਨੁਯਾਈਆਂ ਦਾ ਰੰਗ ਨਹੀਂ ਹੈ।  

ਗੁਮਟਾਲਾ ਨੇ ਕਿਹਾ ਕਿ ਦੁਨੀਆਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾ ਰਹੀ ਹੈ ਤਾਂ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਪੰਥ ਪ੍ਰਵਾਨਤ ਰਹਿਤ ਮਰਿਆਦਾ 'ਤੇ ਅਮਲ ਕਰੀਏ। ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੇ ਅੰਦਰ ਭਗਵੇਂ ਸਿਰੋਪਾਉ ਦੇਣੇ ਵੀ ਰਹਿਤ ਮਰਿਆਦਾ ਦੀ ਉਲੰਘਣਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।