ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਖੂਬਸੂਰਤ ਫੁੱਲਾਂ ਨਾਲ ਕੀਤੀ ਗਈ ਸਜਾਵਟ

Nagar Kirtan

ਅੰਮ੍ਰਿਤਸਰ (ਸਰਵਣ ਸਿੰਘ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।  ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ।

ਹੋਰ ਪੜ੍ਹੋ: ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ- ਡਾ. ਵੇਰਕਾ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ 12 ਵਜੇ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਆਏ ਖੂਬਸੂਰਤ ਫੁੱਲਾਂ ਨਾਲ ਪਾਲਕੀ ਸਾਹਿਬ ਨੂੰ ਸਜਾਇਆ ਗਿਆ ਸੀ।

ਹੋਰ ਪੜ੍ਹੋ: ਭਾਰਤ ’ਚ ਲਗਾਏ ਗਏ ਕੋਰੋਨਾ ਦੇ 100 ਕਰੋੜ ਟੀਕੇ, WHO ਨੇ PM ਤੇ ਕੋਰੋਨਾ ਯੋਧਿਆਂ ਨੂੰ ਦਿੱਤੀ ਵਧਾਈ

ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਦਿਆਂ ਨਗਰ ਵਿਚ ਅਪਣੀ ਹਾਜ਼ਰੀ ਲਗਵਾਈ। ਵੱਖ ਵੱਖ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਢੁੱਕਵੇਂ ਪ੍ਰਬੰਧ ਕੀਤੇ ਗਏ।

ਹੋਰ ਪੜ੍ਹੋ: ਸ਼ਾਹਰੁਖ ਖ਼ਾਨ ਦੇ ਘਰ ਨਹੀਂ ਮਾਰਿਆ ਛਾਪਾ, ਆਰਯਨ ਨਾਲ ਜੁੜੇ ਦਸਤਾਵੇਜ਼ ਲੈਣ ਗਈ ਸੀ ਟੀਮ- NCB

ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਵਲੋਂ ਵੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ। ਉਹਨਾਂ ਦੇ ਜੀਵਨ ਤੋਂ ਸਾਨੂੰ ਦਸਾ ਨਹੁੰਆਂ ਦੀ ਕਿਰਤ ਕਰਨ ਅਤੇ ਵੰਡ ਕੇ ਛਕਣ ਦੀ ਸਿੱਖਿਆ ਮਿਲਦੀ ਹੈ।