Panthak News: ਸ਼੍ਰੋਮਣੀ ਕਮੇਟੀ ਨੇ ਵਾਇਰਲ ਵੀਡੀਉ ਦਾ ਨੋਟਿਸ ਲੈਂਦਿਆਂ ਜਾਂਚ ਦੇ ਦਿਤੇ ਹੁਕਮ

ਏਜੰਸੀ

ਪੰਥਕ, ਪੰਥਕ/ਗੁਰਬਾਣੀ

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ।

The Shiromani Committee took notice of the viral video and ordered an investigation

 

Panthak News: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ  ਸਾਹਿਬ ਦੀ ਨਕਲ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਉ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਧਾਮੀ ਨੇ ਕਿਹਾ ਕਿ ਮੁਢਲੇ ਤੌਰ ’ਤੇ ਮਿਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਉ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵਲੋਂ ਕੀਤੇ ਗਏ ਇਕ ਸਮਾਗਮ ਦੀ ਦਸੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਉ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ।