ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ, ਇਥੇ ਹਰ ਵਰਗ, ਧਰਮ, ਸਮਾਜ ਦੇ ਲੋਕਾਂ ਦਾ ਹੁੰਦਾ ਬਰਾਬਰ ਸਤਿਕਾਰ ਦੇਖ ਕੇ ਮਨ ਨੂੰ ਹੋਈ ਖੁਸ਼ੀ

Foreign Secretary Harshvardhan Sringala paid obeisance at Sachkhand Sri Harmandir Sahib

ਅੰਮ੍ਰਿਤਸਰ : ਅੱਜ ਭਾਰਤ ਸਰਕਾਰ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਆਪਣੇ ਆਫੀਸ਼ੀਅਲ ਡੈਲੀਗੇਸ਼ਨ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਮਨ ਨੂੰ ਬਹੁਤ ਹੀ ਖੁਸ਼ੀ ਅਤੇ ਸਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਇਥੇ ਸਾਰੇ ਹੀ ਧਰਮਾਂ ਅਤੇ ਹਰ ਵਰਗ ਦੇ ਲੋਕਾਂ ਦਾ ਬਰਾਬਰ ਸਤਿਕਾਰ ਕੀਤਾ ਜਾਦਾ ਹੈ ਅਤੇ ਲੋਕ ਬਿਨ੍ਹਾ ਕਿਸੇ ਭੇਦਭਾਵ ਤੋਂ ਇਕੋ ਲੈਣ ਵਿਚ ਨਤਮਸਤਕ ਹੁੰਦੇ ਹਨ।

ਇਹ ਇਕ ਅਦਭੁਤ ਦ੍ਰਿਸ਼ ਹੈ ਜਿਸ ਨੂੰ ਬਿਆਨ ਨਹੀ ਕੀਤਾ ਜਾ ਸਕਦਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀ ਵਲੋਂ ਵਿਦੇਸ਼ ਸਕੱਤਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ  ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਅੱਜ ਭਾਰਤ ਦੇ ਅਟਾਰੀ ਵਾਹਗਾ ਸਰਹੱਦ 'ਤੇ ਅਫ਼ਗ਼ਾਨਿਸਤਾਨ ਦੇ ਲੋਕਾਂ ਦੀ ਮਦਦ ਲਈ ਕੇਂਦਰ ਸਰਕਾਰ ਵਲੋਂ ਭੇਜੀ 50 ਹਜ਼ਾਰ ਮੀਟ੍ਰਿਕ ਟਨ ਕਣਕ ਦੇਣ ਲਈ ਪਹੁੰਚੇ ਸਨ ਜਿਥੋਂ ਵਾਪਸੀ ਉਪਰੰਤ ਉਹ ਸਾਰੇ ਆਫੀਸ਼ੀਅਲ ਡੈਲੀਗੇਸ਼ਨ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।