6 ਜੂਨ ਨੂੰ ਅੰਮ੍ਰਿਤਸਰ ਬੰਦ ਕਰਨ ਦਾ ਸੱਦਾ : ਦਲ ਖ਼ਾਲਸਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦਰਬਾਰ ਸਾਹਿਬ ਹਮਲੇ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 'ਘੱਲੂਘਾਰਾ ਯਾਦਗਾਰੀ ਮਾਰਚ' ਕਰਨ ਦਾ ਫ਼ੈਸਲਾ ਕੀਤਾ

Dal Khalsa

ਅੰਮ੍ਰਿਤਸਰ : ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਵਿਚ ਪੱਤਰਕਾਰਾਂਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਹਮਲੇ ਦੀ 35ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 'ਘੱਲੂਘਾਰਾ ਯਾਦਗਾਰੀ ਮਾਰਚ' ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਵਲੋਂ ਸ੍ਰੀ ਦਰਬਾਰ ਸਾਹਿਬ ਉਤੇ ਫ਼ੌਜੀ ਹਮਲੇ ਦੌਰਾਨ ਮਾਰੇ ਗਏ ਅਨੇਕਾਂ ਸਿੱਖ ਸ਼ਰਧਾਲੂਆਂ, ਅਕਾਲ ਤਖ਼ਤ ਸਾਹਿਬ ਦਾ ਢਹਿ-ਢੇਰੀ ਹੋਣਾ ਅਤੇ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵਿਚੋਂ ਲੁੱਟੇ ਅਤੇ ਸਾੜੇ ਗਏ ਵਡਮੁੱਲੇ ਖ਼ਜ਼ਾਨੇ ਵਿਰੁਧ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ।

ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਹੋਈ ਮੀਟਿੰਗ ਤੋਂ ਬਾਅਦ ਇਹ ਫ਼ੈਸਲੇ ਲਏ ਗਏ। ਪਾਰਟੀ ਆਗੂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਮਾਰਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਤੋਂ ਆਰੰਭ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਲੰਘਦਾ ਹੋਇਆ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ ਜਿਥੇ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਦਿਆਂ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਨਮਿਤ ਅਰਦਾਸ ਕੀਤੀ ਜਾਵੇਗੀ।