Sant Baba Ram Singh Ji Gantuan Sahib : ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਸਾਹਿਬ ਵਾਲੇ ਅਕਾਲ ਚਲਾਣਾ ਕਰ ਗਏ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Sant Baba Ram Singh Ji Gantuan Sahib : ਮੁਹਾਲੀ ਦੇ ਮੈਕਸ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Brahm Giani Sant Baba Ram Singh Ji Gantuan Sahib passed away News

Brahm Giani Sant Baba Ram Singh Ji Gantuan Sahib passed away News:  ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁੱਖ ਸੇਵਾਦਾਰ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਡੂਆਂ ਸਾਹਿਬ ਵਾਲੇ ਅਕਾਲ ਚਲਾਣਾ ਕਰ ਗਏ।

ਇਹ ਵੀ ਪੜ੍ਹੋ: Sunil Jakhar News: ਸੁਨੀਲ ਜਾਖੜ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਪੰਜਾਬ ਵਿਚ ਵੋਟਾਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ  

ਉਨ੍ਹਾਂ ਬੁੱਧਵਾਰ ਨੂੰ ਮੁਹਾਲੀ ਦੇ ਇਕ ਨਿਜੀ ਹਸਪਤਾਲ ਵਿਚ ਆਖਰੀ ਸਾਹ ਲਏ। ਬਾਬਾ ਰਾਮ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ। ਇਲਾਜ ਦੌਰਾਨ ਉਨ੍ਹਾਂ ਨੇ ਆਪਣਾ ਸਰੀਰ ਤਿਆਗ ਦਿਤਾ। ਦੱਸਿਆ ਜਾ ਰਿਹਾ ਹੈ ਕਿ 26 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Chandigarh Weather Update: ਗਰਮੀ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਬੁਰਾ ਹਾਲ, ਤਾਪਮਾਨ 44 ਤੋਂ ਹੋਇਆ ਪਾਰ 

ਗੁਰਦੁਆਰਾ ਟਾਹਲੀ ਸਾਹਿਬ ਸਰਹਿੰਦ-ਚੰਡੀਗੜ੍ਹ ਰੋਡ 'ਤੇ ਸਥਿਤ ਹੈ। ਇਸ ਡੇਰੇ ਨਾਲ ਕਈ ਸਿਆਸਤਦਾਨਾਂ ਦੀ ਸ਼ਰਧਾ ਵੀ ਜੁੜੀ ਹੋਈ ਹੈ। ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਕਈ ਵਾਰ ਡੇਰਾ ਮੁਖੀ ਬਾਬਾ ਰਾਮ ਸਿੰਘ ਤੋਂ ਅਸ਼ੀਰਵਾਦ ਲੈਣ ਲਈ ਪਹੁੰਚੀ ਸੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਸਮੇਤ ਕਈ ਸਿਆਸਤਦਾਨ ਇੱਥੇ ਅਕਸਰ ਆਉਂਦੇ ਰਹਿੰਦੇ ਹਨ।