ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਕੇਂਦਰ: ਗਿ. ਰਾਮ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਦੇਸ਼ ਵਿਚ ਵਸਦੇ ਸਿੱਖਾਂ ਦੀ ਸੁਰਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ...

Giani Ram Singh

ਤਰਨਤਾਰਨ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਦੇਸ਼ ਵਿਚ ਵਸਦੇ ਸਿੱਖਾਂ ਦੀ ਸੁਰਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਿਲਾਂਗ ਵਿਚ ਜਿਸ ਤਰ੍ਹਾਂ ਨਾਲ ਸਿੱਖਾਂ 'ਤੇ ਨਸਲੀ ਹਮਲੇ ਹੋਏ ਹਨ ਤੇ ਸਿੱਖਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਉਹ ਸੰਕੇਤ ਕਰਦੀਆਂ ਹਨ ਕਿ ਦੇਸ਼ ਵਿਚ ਸਿੱਖ ਸੁਰੱਖਿਅਤ ਨਹੀਂ ਹਨ।  

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤਕ ਸਿੱਖਾਂ ਨੂੰ ਅਪਣੇ ਮਸਲਿਆਂ ਦੇ ਹੱਲ ਲਈ ਮੋਰਚੇ ਲਗਾਉਣੇ ਪਏ, ਜੇਲ੍ਹਾਂ ਵਿਚ ਜਾਣਾ ਪਿਆ। ਇਸ ਸਾਰੇ ਦੁਖਾਂਤ ਵਿਚੋਂ 2020 ਨਿਕਲ ਕੇ ਸਾਹਮਣੇ ਆਇਆ ਹੈ। ਜੇ ਅੱਜ ਸਿੱਖ ਕੌਮ ਨੂੰ 2020 ਰੈਫ਼ਰੰਡਮ ਦਾ ਫ਼ੈਸਲਾ ਲੈਣਾ ਪੈ ਰਿਹਾ ਹੈ ਤਾਂ ਉਸ ਪਿੱਛੇ ਹਕੂਮਤ ਦਾ ਸਿੱਖਾਂ ਨਾਲ ਧੱਕਾ ਸ਼ਾਮਲ ਹੈ। 

ਗਿਆਨੀ ਰਾਮ ਸਿੰਘ ਨੇ ਕਿਹਾ ਕਿ ਜੇ ਬਰਤਾਨੀਆ ਸਰਕਾਰ ਜੂਨ 1984 ਦੇ ਦਰਬਾਰ ਸਾਹਿਬ ਦੇ ਫ਼ੌਜੀ ਹਮਲੇ ਦੇ ਦਸਤਾਵੇਜ਼ ਜਨਤਕ ਕਰ ਰਹੀ ਹੈ, ਉਸੇ ਤਰ੍ਹਾਂ ਭਾਰਤ ਸਰਕਾਰ ਵੀ ਜੂਨ 1984 ਦੇ ਫ਼ੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰੇ ਤਾਕਿ ਕੌਮ ਨੂੰ ਸਚਾਈ ਦਾ ਪਤਾ ਲਗ ਸਕੇ।