ਸਿੱਖ ਨਹੀਂ ਹਾਂ ਪਰ ਕਤਲੇਆਮ ਬਾਰੇ ਜਾਣਦਾ ਹਾਂ: ਮੇਸ਼ਰਾਮ
ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਪੀੜਤ ਪਰਵਾਰਾਂ ਨੂੰ ਇਨਸਾਫ਼ ਦਿਵਾਉਣ ਸਮੇਤ ਹੋਰ ਪੰਥਕ ਮੰਗਾਂ ਨੂੰ ਲੈ ਕੇ ਇਨਸਾਫ਼ ਮੋਰਚਾ ਵਿੱਢੀ ਬੈਠੇ ਭਾਈ ਧਿਆਨ...
ਕੋਟਕਪੂਰਾ,ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਪੀੜਤ ਪਰਵਾਰਾਂ ਨੂੰ ਇਨਸਾਫ਼ ਦਿਵਾਉਣ ਸਮੇਤ ਹੋਰ ਪੰਥਕ ਮੰਗਾਂ ਨੂੰ ਲੈ ਕੇ ਇਨਸਾਫ਼ ਮੋਰਚਾ ਵਿੱਢੀ ਬੈਠੇ ਭਾਈ ਧਿਆਨ ਸਿੰਘ ਮੰਡ ਅਤੇ ਉਸ ਦੇ ਸਾਥੀਆਂ ਦੇ ਸੰਘਰਸ਼ ਨੂੰ ਉਸ ਵੇਲੇ ਹੋਰ ਵੱਡਾ ਹੁਲਾਰਾ ਮਿਲਿਆ ਜਦ ਹਮਾਇਤ ਲਈ ਆਏ ਬਾਮਸੇਫ਼ ਦੇ ਕੌਮੀ ਪ੍ਰਧਾਨ ਵਾਮਨ ਮੇਸ਼ਰਾਮ ਨੇ ਚਿਤਾਵਨੀ ਦਿਤੀ ਕਿ ਜੇ ਸੂਬਾ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਕਾਂਡ ਨਾਲ ਸਬੰਧਤ ਮੰਗਾਂ ਮੰਨਣ 'ਚ ਢਿੱਲ ਕੀਤੀ ਤਾਂ ਉਹ ਦੇਸ਼ ਦੇ 500 ਜ਼ਿਲਿਆਂ 'ਚ ਸੂਬਾ ਸਰਕਾਰ ਵਿਰੁਧ ਅੰਦੋਲਨ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਮਨ ਮੇਸ਼ਰਾਮ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਸਿੱਖ ਨਹੀ ਹਨ ਪਰ '84 ਤੋਂ ਲੈ ਕੇ ਸਿੱਖਾਂ ਨਾਲ ਹੁੰਦੇ ਆ ਰਹੇ ਧੱਕੇ ਅਤੇ ਨਸਲਕੁਸ਼ੀ ਬਾਰੇ ਸੱਭ ਜਾਣਦੇ ਹਨ, ਇਸੇ ਲਈ ਬਰਗਾੜੀ ਦੀ ਧਰਤੀ 'ਤੇ ਇਨਸਾਫ ਮੋਰਚੇ ਦੀ ਹਮਾਇਤ ਕਰਨ ਆਏ ਹਨ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ
ਕਿ ਬਰਗਾੜੀ ਕਾਂਡ ਨੂੰ ਲੈ ਕੇ ਬਣਾਈ ਗਈ 6 ਮੈਂਬਰੀ ਕਮੇਟੀ ਨੇ ਤਿੰਨ ਸਾਲ ਪਹਿਲਾਂ ਹੀ ਦੋਸ਼ੀਆਂ ਦਾ ਪਰਦਾਫਾਸ਼ ਕਰ ਦਿਤਾ ਸੀ ਪਰ ਸਮੇਂ ਦੀਆਂ ਸਰਕਾਰਾਂ ਨੇ ਮਾਮਲੇ ਨੂੰ ਦਬਾਉਣ ਦੇ ਨਾਲ-ਨਾਲ ਨਿਰਦੋਸ਼ ਸਿੱਖ ਨੌਜਵਾਨਾਂ 'ਤੇ ਜੁਲਮ ਢਾਉਣੇ ਸ਼ੁਰੂ ਕਰ ਦਿਤੇ ਅਤੇ ਅਸਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੋਂ ਪਾਸਾ ਵੱਟ ਲਿਆ।