ਇਕ ਪਿੰਡ-ਇਕ ਗੁਰਦਵਾਰਾ ਮੁਹਿੰਮ ਨੂੰ ਮਿਲਿਆ ਹੁੰਗਾਰਾ: ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਕ ਪਿੰਡ-ਇਕ ਗੁਰਦਵਾਰਾ ਮੁਹਿੰਮ ਨੂੰ ਲੋਕਾਂ ਵਲੋਂ ਵੱਡਾ ਹੁੰਗਾਰਾ........

Gobind Singh Longowal

ਸੁਨਾਮ ਊਧਮ ਸਿੰਘ ਵਾਲਾ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਕ ਪਿੰਡ-ਇਕ ਗੁਰਦਵਾਰਾ ਮੁਹਿੰਮ ਨੂੰ ਲੋਕਾਂ ਵਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।  ਕਈ ਪਿੰਡਾਂ ਵਿਚ ਪੰਜ-ਪੰਜ ਗੁਰੂਦਵਾਰੇ ਸਨ, ਉਥੇ ਹੁਣ ਇਕ ਗੁਰੂਘਰ ਲਈ ਸਹਿਮਤੀ ਬਣ ਗਈ ਹੈ। ਇਥੇ ਅਕਾਲੀ ਆਗੂ ਨਰਿੰਦਰ ਸਿੰਘ ਠੇਕੇਦਾਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ। 

ਉਨ੍ਹਾਂ ਕਿਹਾ ਜੇ  ਭਾਈ ਰਾਜ਼ੋਆਣਾ ਦੀ ਸਜ਼ਾ ਦੇ ਮਾਮਲੇ ਵਿਚ ਕੋਈ ਕਾਰਵਾਈ ਨਾ ਹੋਈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਇਕ ਮਹੀਨੇ ਤਕ ਮੁੜ ਗ੍ਰਹਿ ਮੰਤਰੀ ਨੂੰ ਮਿਲੇਗਾ। ਵਫ਼ਦ ਨੇ ਬੰਦੀ ਸਿੰਘਾਂ ਦਾ ਮਾਮਲਾ ਵੀ ਗ੍ਰਹਿ ਮੰਤਰੀ ਕੋਲ ਉਠਾਇਆ ਹੈ। ਇਕ ਪਿੰਡ-ਇਕ ਗੁਰਦਵਾਰਾ ਮੁਹਿੰਮ ਬਾਰੇ ਕਿਹਾ ਕਿ ਸਮੁੱਚੀ ਲੋਕਾਈ ਗੁਰੂ ਨਾਨਕ ਸਾਹਿਬ ਜੀ ਦੀ ਸਾਢੇ 5 ਸੌ ਸਾਲਾ ਸ਼ਤਾਬਦੀ ਮਨਾ ਰਹੀ ਹੈ ਜਿਸ ਤਹਿਤ ਉਨ੍ਹਾਂ ਦਾ ਮਕਸਦ ਗੁਰੂ ਸਾਹਿਬ ਦੀ 'ਮਾਨਸੁ ਕੀ ਜਾਤਿ ਸਭੈ ਏਕੋ ਪਹਿਚਾਨਬੋ' ਵਾਲੀ ਵਿਚਾਰਧਾਰਾ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਇਕ ਪਿੰਡ ਇਕ ਗੁਰੂਦਵਾਰਾ ਮੁਹਿੰਮ ਸ਼ੁਰੂ ਕੀਤੀ ਸੀ। ਇਸ ਵਿਚ ਲੋਕਾਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ।

Related Stories