ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਲੋਕੁ ਮ; ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥..........

Sri Harmandir Sahib

ਸਲੋਕੁ ਮ; ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮ; ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥

ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥

ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥

ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਸ਼ਨਿਚਰਵਾਰ, ੬ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੪੬)