ਸ਼ਹੀਦ ਭਾਈ ਮਹਿੰਗਾ ਸਿੰਘ ਤੇ ਭਾਈ ਅਵਤਾਰ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਸੁਸ਼ੋਭਿਤ
ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਦਾ ਕੀਤੀ
Shaheed Bhai Avtar Singh Parowal , Bhai Mehnga Singh
ਚੰਡੀਗੜ੍ਹ - ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਪਾਰੋਵਾਲ ਦੀਆਂ ਤਸਵੀਰਾਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕਰ ਦਿੱਤੀਆਂ ਗਈਆਂ ਹਨ।
ਇਸ ਮੌਕੇ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਕੀਤੇ ਜਾਣ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਦਾ ਕੀਤੀ। ਇਸ ਮੌਕੇ ਅਲਵਿੰਦਰਪਾਲ ਸਿੰਘ ਪੱਖੋਕੇ, ਸੁਖਦੇਵ ਸਿੰਘ ਭੂਰਾਕੋਹਨਾ,
ਮੈਨੇਜਰ ਮੁਖਤਾਰ ਸਿੰਘ ਚੀਮਾ, ਦਿਲਜੀਤ ਸਿੰਘ ਬੇਦੀ, ਰਾਜਿੰਦਰ ਸਿੰਘ ਰੂਬੀ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।