ਸ਼ਰਧਾ ਨਾਲ ਮਨਾਇਆ ਗਿਆ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ, ਖ਼ੂਬਸੂਰਤ ਸਜਾਵਟ ਬਣੀ ਖਿੱਚ ਦਾ ਕੇਂਦਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦੁਨੀਆਂ ਭਰ ਵਿਚ ਵਸਦੇ ਸਿੱਖਾਂ ਵਲੋਂ ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

Parkash Purab of Shri Guru Ramdas Ji Celebrated at Shri Harmandir Sahib

ਅੰਮ੍ਰਿਤਸਰ (ਸਰਵਣ ਸਿੰਘ): ਦੁਨੀਆਂ ਭਰ ਵਿਚ ਵਸਦੇ ਸਿੱਖਾਂ ਵਲੋਂ ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਮੰਗਵਾਏ ਗਏ ਖ਼ੂਬਸੂਰਤ ਫੁੱਲਾਂ ਨਾਲ ਕੀਤੀ ਗਈ ਸਜਾਵਟ ਖਿੱਚ ਦਾ ਕੇਂਦਰ ਬਣੀ।

ਹੋਰ ਪੜ੍ਹੋ: ਗੁਰੂ ਸਾਹਿਬਾਨ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਅਸਾਮ 'ਚ ਇਕੱਲਾ ਸਿੱਖ ਦੇ ਰਿਹਾ ਬਾਬੇ ਨਾਨਕ ਦਾ ਹੋਕਾ

ਲੱਖਾਂ ਦੀ ਗਿਣਤੀ ਵਿਚ ਦੇਸ਼ਾਂ- ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਨੇ ਗੁਰੂ ਘਰ ਦੀਆਂ ਹਾਜ਼ਰੀਆਂ ਭਰੀਆਂ ਅਤੇ ਨਾਲ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।
ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੇਸ਼ਾਂ ਵਿਦੇਸ਼ਾਂ ਤੋਂ ਆਏ ਸੁੰਦਰ ਫੁੱਲਾਂ ਦੇ ਨਾਲ ਸਜਾਵਟ ਕੀਤੀ ਗਈ।

ਹੋਰ ਪੜ੍ਹੋ: ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਕੱਢਣ 'ਤੇ CBSE ਨੇ ਦਿੱਤਾ ਸਪਸ਼ਟੀਕਰਨ

ਗੁਰੂ ਘਰ ਦੇ ਕੀਰਤਨੀਆਂ ਨੇ ਪਵਿੱਤਰ ਬਾਣੀ ਦੇ ਕੀਰਤਨ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਦੇਸ਼ਾਂ ਵਿਦੇਸ਼ਾਂ ਤੋਂ ਪੁੱਜੀਆਂ ਸੰਗਤਾਂ ਲਈ ਗੁਰੂ ਘਰ ਦੇ ਲੰਗਰਾਂ ਵਿਚ ਕਈ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਗਏ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹਨਾਂ ਨੂੰ ਬੇਹੱਦ ਖੁਸ਼ੀ ਹੈ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਸਾਈ ਗਈ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਸਨੀਕ ਹਨ।

ਹੋਰ ਪੜ੍ਹੋ: ਭਾਰਤ ਸਮੇਤ ਇਹਨਾਂ 11 ਦੇਸ਼ਾਂ 'ਤੇ ਪਵੇਗੀ ਜਲਵਾਯੂ ਪਰਿਵਰਤਨ ਦੀ ਸਭ ਤੋਂ ਜ਼ਿਆਦਾ ਮਾਰ: ਰਿਪੋਰਟ

ਉਹਨਾਂ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਸਾਨੂੰ ਹਮੇਸ਼ਾਂ ਹੀ ਹੱਥੀਂ ਕਿਰਤ ਕਰਨ ਦਾ ਸੁਨੇਹਾ ਦਿੱਤਾ, ਇਸ ਕਰਕੇ ਸਾਨੂੰ ਉਹਨਾਂ ਦੇ ਦਰਸਾਏ ਹੋਏ ਮਾਰਗ ਤੇ ਚੱਲ ਕੇ ਦਸਾਂ ਨਹੁੰਆਂ ਦੀ ਕਿਰਤ ਕਰਨੀ ਚਾਹੀਦੀ ਹੈ ।ਇਸ ਮੌਕੇ ਦਰਸ਼ਨਾਂ ਲਈ ਪੁੱਜੀ ਸੰਗਤ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲੇ ਮੰਨਦੇ ਹਨ ਕਿ ਉਹ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਹੋਈ ਨਗਰੀ ਵਿਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਪਹੁੰਚੇ ਹਨ।