ਕੌਮ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ 'ਚ ਮਹਾਰਾਸ਼ਟਰ ਸਰਕਾਰ ਦੀ ਦਖ਼ਲ-ਅੰਦਾਜ਼ੀ ਬਰਦਾਸ਼ਤ ਨਹੀ ਕਰੇਗੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮਹਾਰਾਸ਼ਟਰ ਸਰਕਾਰ ਦੀ ਸਖ਼ਤ ਸ਼ਬਦਾਂ........

Kirpal Singh Badunga

ਫ਼ਤਿਹਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮਹਾਰਾਸ਼ਟਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਮਹਾਰਾਸ਼ਟਰ ਦੇ ਪ੍ਰਬੰਧਕੀ ਬੋਰਡ ਵਿਚ ਮਹਾਂਰਾਸ਼ਟਰ ਸਰਕਾਰ ਸਿੱਖ ਧਰਮ ਦੇ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜ਼ੀ ਕਰ ਰਹੀ ਹੈ ਜਿਸ ਨੂੰ ਸਿੱਖ ਕੌਮ ਕਦੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਪ੍ਰਬੰਧਕੀ ਬੋਰਡ ਵਿਚ ਛੇੜ-ਛਾੜ ਕਰ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਦੀ ਸਿੱਧੀ ਚੋਣ ਕਰਨ ਦੀਆਂ ਚਾਲਾਂ ਚਲ ਰਹੀ ਹੈ।

ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਵਿਰੋਧੀ ਕਾਰਵਾਈਆਂ ਬੇਲੋੜੀਆਂ ਕਾਰਵਾਈਆਂ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪੀਲ ਕੀਤੀ ਕਿ ਤੁਰਤ ਇਹ ਮਾਮਲਾ ਸ਼੍ਰੋਮਣੀ ਕਮੇਟੀ ਵਲੋਂ ਮਹਾਰਾਸ਼ਟਰ ਸਰਕਾਰ ਦੇ ਕੋਲ ਉਠਾਵੇ।