ਸਿੱਖ ਸੰਗਤ ਨੂੰ ਸਿਆਸੀ ਪਰਵਾਰ ਤੋਂ ਗੁਰਧਾਮ ਆਜ਼ਾਦ ਕਰਵਾਉਣ ਦੀ ਲੋੜ : ਭਾਈ ਰਣਜੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਵਿਚ ਪੰਥਕ ਅਕਾਲੀ ਲਹਿਰ ਨੂੰ ਵੱਡਾ ਹੁਲਾਰਾ ਮਿਲਿਆ ਤੇ ਇਲਾਕੇ ਦੀ ਸੰਗਤ ਵਲੋਂ ਪੰਥਕ ਅਕਾਲੀ...

Sikh Sangat

ਬਸੀ ਪਠਾਣਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਵਿਚ ਪੰਥਕ ਅਕਾਲੀ ਲਹਿਰ ਨੂੰ ਵੱਡਾ ਹੁਲਾਰਾ ਮਿਲਿਆ ਤੇ ਇਲਾਕੇ ਦੀ ਸੰਗਤ ਵਲੋਂ ਪੰਥਕ ਅਕਾਲੀ ਲਹਿਰ ਨੂੰ ਪੂਰਨ ਸਮਰਥਨ ਦੇਣ ਦਾ ਜੈਕਾਰਿਆਂ ਦੀ ਗੂੰਜ ਵਿਚ  ਐਲਾਨ ਕੀਤਾ ਤੇ ਪੰਥਕ ਲਹਿਰ ਵਿਚ ਵੱਧ ਤੋਂ ਵੱਧ ਮੈਂਬਰਸ਼ਿਪ ਭਰਤੀ ਕਰਨ ਦਾ ਵਾਅਦਾ ਵੀ ਕੀਤਾ ਗਿਆ। 

ਇਸ ਮੌਕੇ ਪਿੰਡ ਰਸੂਲਪੁਰ ਵਿਖੇ ਜੁੜੀ ਵਿਸ਼ਾਲ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਅੱਜ ਜਿਹੜੀ ਗੁਰਦਾਸ ਨੰਗਲ ਦੀ ਗੜ੍ਹੀ ਵਰਗੇ ਮਹਾਨ ਅਸਥਾਨ ਹਨ, ਉਹ ਅਜੋਕੇ ਸਮੇਂ ਦੇ ਨਰੈਣੂ ਮਹੰਤ ਵਰਗੇ ਬਦ-ਇਖ਼ਲਾਕ ਬੰਦਿਆਂ ਦੀਆਂ ਬਿਬਚਾਰ ਦੇ ਅੱਡੇ ਬਣੇ ਹੋਏ ਹਨ ।

ਉਨ੍ਹਾਂ ਸੰਗਤ ਨੂੰ ਸੁਚੇਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅਪਣੇ ਵਿਰਸੇ ਨੂੰ ਬਚਾਉਣ ਲਈ ਹਰ ਇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਮਕਸਦ ਨੂੰ ਲੈ ਕੇ ਪੰਥਕ ਅਕਾਲੀ ਲਹਿਰ ਹੋਂਦ ਵਿਚ ਆਈ ਹੈ ਤਾਕਿ ਸਿੱਖ ਧਰਮ ਨੂੰ ਬਚਾ ਸਕੀਏ ਤੇ ਗੁਰੂ ਘਰ ਦਾ ਸਰਮਾਇਆ ਗ਼ਰੀਬ ਅਨਾਥਾਂ ਤੇ ਲੋੜਵੰਦਾਂ ਦੇ ਕੰਮ ਆ ਸਕੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਸਮੇਤ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਜਿਸ ਵਿਚ ਬੀਬੀਆਂ ਨੇ ਵੀ ਵਿਸ਼ੇਸ਼ ਸ਼ਮੂਲੀਅਤ ਕੀਤੀ।