ਸ਼੍ਰੋਮਣੀ ਕਮੇਟੀ ਵਲੋਂ ਪ੍ਰਸ਼ਾਸਕੀ ਸੇਵਾਵਾਂ ਲਈ ਸਿੱਖ ਨੌਜੁਆਨਾਂ ਨੂੰ ਦਿਤੀ ਜਾਵੇਗੀ ਮੁਫ਼ਤ ਕੋਚਿੰਗ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਪਲਾਈ ਕਰਨ ਦੀ ਆਖਰੀ ਮਿਤੀ 25 ਅਗਸਤ

Harjinder Singh Dhami

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਮੁਫ਼ਤ ਕੋਚਿੰਗ ਕਰਵਾਈ ਜਾ ਰਹੀ ਹੈ। ਇਸ ਦੇ ਤਹਿਤ ਨੌਜੁਆਨਾਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦਿਤੀ ਜਾਵੇਗੀ।

ਇਸ ਦੇ ਲਈ ਸੰਸਥਾ ਵਲੋਂ ਚੁਣੇ ਜਾਣ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਤੋਂ ਇਲਾਵਾ ਰਿਹਾਇਸ਼ ਅਤੇ ਲੰਗਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ। ਚਾਹਵਾਨ ਨੌਜੁਆਨ www.desgpc.org ’ਤੇ 25 ਅਗੱਸਤ 2023 ਤਕ ਅਪਲਾਈ ਕਰ ਸਕਦੇ ਹਨ।  ਇਸ ਦੇ ਲਈ ਕਮੇਟੀ ਵਲੋਂ ਨੰਬਰ 75270-07300 ਵੀ ਜਾਰੀ ਕੀਤਾ ਗਿਆ ਹੈ।