ਸ਼ੇਖ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਤੋਂ ਨਗਰ ਕੀਰਤਨ ਹੋਇਆ ਆਰੰਭ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਵੱਡੀ ਗਿਣਤੀ ਵਿਚ ਸੰਗਤ ਹੋ ਰਹੀ ਨਸਮਸਤਕ

photo

 

ਫਰੀਦਕੋਟ : ਬਾਰਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੇ ਫਰੀਦਕੋਟ ਵਿਖੇ ਮਨਾਏ ਜਾ ਰਹੇ ਆਗਮਨ ਪੁਰਬ ਮੌਕੇ ਅੱਜ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਤੋਂ ਗੁਰਦੁਆਰਾ ਗੋਦੜੀ ਸਾਹਿਬ ਤੱਕ ਅਲੌਕਿਕ ਨਗਰ ਕੀਤਰਨ ਸਜਾਇਆ ਗਿਆ। ਜਿਸ ਵਿਚ ਹਜ਼ਾਰਾਂ ਦੀ ਗਿਣਤੀ ਸ਼ਰਧਾਲੂ ਸੰਗਤਾਂ ਨੇ ਹਿੱਸਾ ਲਿਆ। 

ਇਹ ਵੀ ਪੜ੍ਹੋ : ਜਲੰਧਰ 'ਚ ਗਰਮਖਿਆਲੀ ਹਰਦੀਪ ਸਨਿੱਝਰ ਦੇ ਘਰ 'ਤੇ ਲਗਾਇਆ ਨੋਟਿਸ, ਜਾਇਦਾਦ ਹੋਵੇਗੀ ਸੀਲ

ਫਰੀਦਕੋਟ ਵਿਚ ਹਰ ਸਾਲ ਮਨਾਏ ਜਾਣ ਵਾਲੇ ਇਸ ਆਗਮਨ ਪੁਰਬ ਵਿਚ 5 ਦਿਨਾਂ ਅੰਦਰ ਮੇਲੇ ਦੇ ਕਈ ਰੰਗ ਵੇਖਣ ਨੂੰ ਮਿਲਦੇ ਹਨ। ਕਬੱਡੀ, ਕ੍ਰਿਕਟ, ਹਾਕੀ, ਵਾਲੀਬਾਲ, ਫੁੱਟਬਾਲ, ਤਰਕਸ਼ੀਲ ਨਾਟਕ, ਸਭਿਆਚਾਰਕ ਪ੍ਰੋਗਰਾਮ ਧਾਰਮਿਕ ਸਮਾਗਮ ਇਸ ਮੇਲੇ ਦਾ ਮੁੱਖ ਆਕਰਸ਼ਣ ਹੁੰਦੇ ਹਨ। ਮੇਲੇ ਦੇ ਅਖੀਰਲੇ ਦਿਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਤੋਂ ਗੁਰਦੁਆਰਾ ਗੋਦੜੀ ਸਾਹਿਬ ਤੱਕ ਕਰੀਬ 5 ਕਿਲੋਮੀਟਰ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਂਦਾ ਹੈ।

ਇਹ ਵੀ ਪੜ੍ਹੋ: ਟਰੂਡੋ ਨੇ ਭਾਰਤ 'ਤੇ ਦੋਸ਼ ਲਗਾ ਕੇ ਕੀਤੀ ਵੱਡੀ ਗਲਤੀ- ਅਮਰੀਕੀ ਰੱਖਿਆ ਮਾਹਿਰ  

ਇਸ ਮੌਕੇ ਗੱਲਬਾਤ ਕਰਦਿਆ ਹਲਕਾ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ , ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਿਥੇ ਲੋਕਾਂ ਨੂੰ ਸ਼ੇਖ ਫਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ। ਉਥੇ ਹੀ ਉਹਨਾਂ ਲੋਕਾਂ ਨੂੰ ਬਾਬਾ ਸ਼ੇਖ ਫਰੀਦ ਜੀ ਦੀਆਂ ਸਿੱਖਿਆਵਾਂ ਤੇ ਚਲਣ ਅਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਸੇਵਾਦਾਰ ਮਹੀਪ ਇੰਦਰ ਸਿੰਘ ਸੇਖੋਂ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰ ਰਹੀਆਂ ਹਨ। ਉਹਨਾਂ ਸਾਰੇ ਸ਼ਹਿਰ ਵਾਸੀਆਂ  ਅਤੇ ਬਾਬਾ ਫਰੀਦ ਜੀ ਦੀਆਂ ਨਾਮਲੇਵਾ ਸੰਗਤਾਂ ਨੂੰ ਸ਼ੇਖ ਫਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ ਅਤੇ ਨਗਰ ਕੀਰਤਨ ਵਿਚ ਸ਼ਾਮ ਸੰਗਤਾਂ ਨੂੰ ਅਨੁਸ਼ਾਸਨ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।