28 ਦਸੰਬਰ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਤੇ ਧਾਰਮਿਕ ਮਸਲੇ ਵਿਚਾਰਨ ਲਈ ਸੱਦੀ ਇਕੱਤਰਤਾ
A gathering of five Singh Sahibs will be held on December 28th.
ਸ੍ਰੀ ਅੰਮ੍ਰਿਤਸਰ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ 28 ਦਸੰਬਰ ਦਿਨ ਐਤਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ 28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਗਈ ਹੈ।