ਬੰਗਲੁਰੂ ਦੇ ਮਾਊਂਟ ਕਰਮਲ ਪੀਯੂ ਕਾਲਜ ਨੇ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਦਸਤਾਰ ਉਤਾਰਨ ਲਈ ਕਿਹਾ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਦਰਅਸਲ ਬੰਗਲੁਰੂ ਦੇ ਇਕ ਕਾਲਜ ਵਿਚ 17 ਸਾਲਾ ਅੰਮ੍ਰਿਤਧਾਰੀ ਸਿੱਖ ਲੜਕੀ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ ਗਿਆ ਹੈ।

Bengaluru college asks Sikh girl to remove turban

 

ਬੰਗਲੁਰੂ: ਕਰਨਾਟਕ ਦੇ ਕਾਲਜਾਂ 'ਚ ਹਿਜਾਬ 'ਤੇ ਪਾਬੰਦੀ ਨੂੰ ਲੈ ਕੇ ਚੱਲ ਰਹੀ ਬਹਿਸ ਦਰਮਿਆਨ ਇਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਦਰਅਸਲ ਬੰਗਲੁਰੂ ਦੇ ਇਕ ਕਾਲਜ ਵਿਚ 17 ਸਾਲਾ ਅੰਮ੍ਰਿਤਧਾਰੀ ਸਿੱਖ ਲੜਕੀ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ ਗਿਆ ਹੈ। ਕਾਲਜ ਨੇ ਕਿਹਾ ਕਿ ਉਸ ਨੂੰ 10 ਫਰਵਰੀ ਨੂੰ ਦਿੱਤੇ ਗਏ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ, ਜਿਸ ਵਿਚ ਸਾਰਿਆਂ ਲਈ ਡਰੈੱਸ ਕੋਡ ਦੀ ਗੱਲ ਕਹੀ ਗਈ ਹੈ। ਕਰਨਾਟਕ ਹਾਈ ਕੋਰਟ ਦੇ ਹੁਕਮ ਅਨੁਸਾਰ ਕਾਲਜ ਦੀਆਂ ਕਲਾਸਾਂ ਵਿਚ ਵਿਦਿਆਰਥੀਆਂ ਨੂੰ ਭਗਵੇਂ ਸ਼ਾਲ, ਹਿਜਾਬ ਅਤੇ ਧਾਰਮਿਕ ਝੰਡੇ ਜਾਂ ਅਜਿਹੇ ਕਿਸੇ ਵੀ ਧਾਰਮਿਕ ਪਹਿਰਾਵੇ ’ਤੇ ਰੋਕ ਹੈ।

Hijab

ਵਿਦਿਆਰਥਣ ਦੇ ਪਰਿਵਾਰ ਦਾ ਕਹਿਣਾ ਹੈ ਕਿ ਕਾਲਜ ਨੇ ਕਦੇ ਵੀ ਉਹਨਾਂ ਨਾਲ ਵਿਤਕਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਕਰਨਾਟਕ ਸਰਕਾਰ ਅਤੇ ਹਾਈ ਕੋਰਟ ਨੂੰ ਇਸ ਮਾਮਲੇ 'ਤੇ ਸਪੱਸ਼ਟ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਮਾਊਂਟ ਕਰਮਲ ਪੀਯੂ ਕਾਲਜ ਬੰਗਲੁਰੂ ਦੀ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਨੂੰ 16 ਫਰਵਰੀ ਨੂੰ ਪਹਿਲੀ ਵਾਰ ਨਿਮਰਤਾ ਨਾਲ ਆਪਣੀ ਦਸਤਾਰ ਉਤਾਰਨ ਲਈ ਕਿਹਾ ਗਿਆ ਸੀ। ਉਸ ਨੇ ਇਸ ਤੋਂ ਸਾਫ ਇਨਕਾਰ ਕਰ ਦਿੱਤਾ। ਜਦੋਂ ਉਸ ਦੇ ਪਿਤਾ ਨੇ ਕਾਲਜ ਪ੍ਰਸ਼ਾਸਨ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਉਹ ਸਿੱਖ ਲਈ ਦਸਤਾਰ ਦੀ ਮਹੱਤਤਾ ਨੂੰ ਸਮਝਦੇ ਹਨ ਪਰ ਹਾਈ ਕੋਰਟ ਦੇ ਹੁਕਮਾਂ ਦੇ ਪਾਬੰਦ ਹਨ।

Turban

ਮਾਊਂਟ ਕਰਮਲ ਪੀਯੂ ਕਾਲਜ ਦੇ ਬੁਲਾਰੇ ਨੇ ਕਿਹਾ ਕਿ ਸਾਨੂੰ ਲੜਕੀ ਦੇ ਦਸਤਾਰ ਬੰਨ੍ਹਣ ਨਾਲ ਕੋਈ ਸਮੱਸਿਆ ਨਹੀਂ ਸੀ। ਜਦੋਂ 16 ਫਰਵਰੀ ਨੂੰ ਕਾਲਜ ਮੁੜ ਖੁੱਲ੍ਹਿਆ ਤਾਂ ਅਸੀਂ ਸਾਰੇ ਵਿਦਿਆਰਥੀਆਂ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਜਦੋਂ ਉਹਨਾਂ ਨੇ ਡੀਡੀਪੀਯੂ (ਉੱਤਰੀ) ਕਾਲਜ ਦਾ ਦੌਰਾ ਕੀਤਾ ਤਾਂ ਉਹਨਾਂ ਨੂੰ ਹਿਜਾਬ ਵਿਚ ਕੁੜੀਆਂ ਦਾ ਇਕ ਸਮੂਹ ਮਿਲਿਆ। ਉਹਨਾ ਨੂੰ ਦਫ਼ਤਰ ਵਿਚ ਬੁਲਾ ਕੇ ਹਾਈ ਕੋਰਟ ਦੇ ਹੁਕਮਾਂ ਬਾਰੇ ਦੱਸਿਆ ਗਿਆ। ਇਹ ਲੜਕੀਆਂ ਮੰਗ ਕਰ ਰਹੀਆਂ ਹਨ ਕਿ ਕਿਸੇ ਵੀ ਲੜਕੀ ਨੂੰ ਉਹਨਾਂ ਦੇ ਧਾਰਮਿਕ ਚਿੰਨ੍ਹ ਪਹਿਨਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਹਨਾਂ ਨੇ ਸਿੱਖ ਲੜਕੀ ਦੇ ਦਸਤਾਰ ਬੰਨ੍ਹਣ 'ਤੇ ਇਤਰਾਜ਼ ਜਤਾਇਆ। ਅਸੀਂ ਲੜਕੀ ਦੇ ਪਿਤਾ ਨਾਲ ਗੱਲ ਕੀਤੀ ਅਤੇ ਬਾਅਦ ਵਿਚ ਉਹਨਾਂ ਨੂੰ ਮੇਲ ਕੀਤਾ। ਅਸੀਂ ਉਹਨਾਂ ਨੂੰ ਆਦੇਸ਼ ਬਾਰੇ ਸੂਚਿਤ ਕੀਤਾ ਅਤੇ ਉਹਨਾਂ ਨੂੰ ਇਸ ਦੀ ਪਾਲਣਾ ਕਰਨ ਲਈ ਕਿਹਾ।

Hijab

ਪਿਤਾ ਨੇ ਜਵਾਬ ਦਿੱਤਾ ਕਿ ਇਹ (ਪੱਗ) ਉਹਨਾਂ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹੈ। ਅਸੀਂ ਦਖਲ ਨਹੀਂ ਦੇਣਾ ਚਾਹੁੰਦੇ ਸੀ ਪਰ ਦੂਜੀਆਂ ਕੁੜੀਆਂ ਇਕਜੁੱਟ ਹੋ ਕੇ ਇਸਦਾ ਵਿਰੋਧ ਕਰ ਰਹੀਆਂ ਹਨ ਇਸ ਲਈ ਸਾਨੂੰ ਮੇਲ ਭੇਜਣੀ ਪਈ। ਲੜਕੀ ਦੇ ਪਿਤਾ ਗੁਰਚਰਨ ਸਿੰਘ ਇਕ ਵੱਡੀ ਆਈਟੀ ਕੰਪਨੀ ਵਿਚ ਸੀਨੀਅਰ ਪੋਸਟ ’ਤੇ ਹਨ। ਉਹ ਪਿਛਲੇ 17 ਸਾਲਾਂ ਤੋਂ ਕਰਨਾਟਕ ਵਿਚ ਰਹਿ ਰਹੇ ਹਨ। ਉਹਨਾਂ ਕਿਹਾ ਕਿ ਕਾਲਜ ਵਿਚ ਅੱਜ ਤੱਕ ਉਹਨਾਂ ਨੂੰ ਕਦੇ ਵੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਈ। ਹੁਣ ਹਾਈ ਕੋਰਟ ਦੇ ਹੁਕਮਾਂ ਕਾਰਨ ਅਜਿਹੀ ਸਥਿਤੀ ਪੈਦਾ ਹੋ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਧੀ ਦਸਤਾਰ ਨਹੀਂ ਉਤਾਰੇਗੀ।

Turban

ਵਿਦਿਆਰਥਣ ਦੇ ਪਿਤਾ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਵਿਚ ਸਿੱਖਾਂ ਦੀ ਪੱਗ ਬਾਰੇ ਕੁਝ ਨਹੀਂ ਕਿਹਾ ਗਿਆ, ਇਸ ਨੂੰ ਗਲਤ ਸਮਝਿਆ ਜਾ ਰਿਹਾ ਹੈ। ਹਾਲਾਂਕਿ ਹੁਣ ਉਹ ਆਪਣੇ ਭਾਈਚਾਰੇ ਦੇ ਵਕੀਲਾਂ ਅਤੇ ਵੱਖ-ਵੱਖ ਸੰਸਥਾਵਾਂ ਨਾਲ ਵੀ ਸੰਪਰਕ ਵਿਚ ਹਨ। ਗੁਰਚਰਨ ਸਿੰਘ ਨੇ  ਸ੍ਰੀ ਗੁਰੂ ਸਿੰਘ ਸਭਾ, ਉਲਸੂਰ ਦੇ ਪ੍ਰਸ਼ਾਸਕ ਜਤਿੰਦਰ ਸਿੰਘ ਨੂੰ ਇਸ ਮੁੱਦੇ ਤੋਂ ਜਾਣੂ ਕਰਵਾਇਆ ਹੈ।