ਦੁਖਨਿਵਾਰਨ ਸਾਹਿਬ ਵਿਖੇ ਪਾਰਕਿੰਗ ਲਈ ਬਣਿਆ ਨਵਾਂ ਲਾਂਘਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ  ਟੇਕਣ ਪੁੱਜਦੀਆਂ ਸੰਗਤਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪਾਰਕਿੰਗ ਲਈ ਨਵਾਂ ਬਣਿਆ ਲਾਂਘਾ ਖੋਲਕੇ ਅੱਜ ਸੰਗਤਾਂ

gurduara dukhniwarn sahib

ਪਟਿਆਲਾ 23 ਮਾਰਚ (ਬਲਵਿੰਦਰ ਸਿੰਘ ਭੁੱਲਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ  ਟੇਕਣ ਪੁੱਜਦੀਆਂ ਸੰਗਤਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪਾਰਕਿੰਗ ਲਈ ਨਵਾਂ ਬਣਿਆ ਲਾਂਘਾ ਖੋਲਕੇ ਅੱਜ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ।
ਨਵੇਂ ਬਣੇ ਪਾਰਕਿੰਗ ਦੇ ਲਾਂਘੇ ਨੂੰ ਖੋਲ੍ਹਣ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਕਰਨੈਲ ਸਿੰਘ ਨਾਭਾ, ਗੁਰਚਰਨ ਸਿੰਘ ਕੋਹਲੀ, ਅਕਾਊਟੈਂਟ ਅਮਰਪਾਲ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਸੁੱਚਾ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਆਸ-ਪਾਸ ਇਲਾਕੇ ਤੋਂ ਸੰਗਤਾਂ ਵੱਡੀ ਗਿਣਤੀ 'ਚ ਮੱਕਾ ਟੇਕਣ ਪੁੱਜਦੀਆਂ ਹਨ, ਜਿਨ੍ਹਾਂ ਨੂੰ ਆਵਾਜਾਈ ਦੀ ਸਮੱਸਿਆ ਨਾਲ ਕਾਫੀ ਜੂਝਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਮੰਗ ਸੀ ਕਿ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾਵੇ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਅਤੇ ਨਵਾਂ ਬਣਾਇਆ ਗਿਆ ਪਾਰਕਿੰਗ ਦਾ ਲਾਂਘਾ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਮੀ ਦੇ ਦਿਹਾੜੇ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਮੱਥਾ ਟੇਕਣ ਪੁੱਜਣ ਵਾਲੀਆਂ ਸੰਗਤਾਂ ਨੂੰ ਟਰੈਫਿਕ ਸਮੱਸਿਆ ਤੋਂ ਨਿਜ਼ਾਤ ਮਿਲੇਗੀ। ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ। ਮੈਨੇਜਰ ਕਰਨੈਲ ਸਿੰਘ ਨਾਭਾ ਨੇ ਇਹ ਵੀ ਦੱਸਿਆ ਕਿ ਪਾਰਕਿੰਗ ਦੇ ਇਸ ਲਾਂਘੇ ਨੂੰ ਪੰਚਮੀ ਦੇ ਦਿਹਾੜੇ ਤੋਂ ਇਲਾਵਾ ਵੱਖ-ਵੱਖ ਕਰਵਾਏ ਜਾਣ ਵਾਲੇ ਧਾਰਮਕ ਸਮਾਗਮਾਂ ਦੌਰਾਨ ਹੀ ਖੋਲਿਆ ਜਾਵੇਗਾ।