ਮਹਾਰਾਸ਼ਟਰ ਤੋਂ ਇਸਤਰੀ ਅਕਾਲੀ ਦਲ ਦੀਆਂ 60 ਬੀਬੀਆਂ ਦਾ ਜਥਾ ਅੰਮ੍ਰਿਤਸਰ ਪੁੱਜਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਮਹਾਰਾਸ਼ਟਰ ਤੋਂ ਇਸਤਰੀ ਅਕਾਲੀ ਦੇ 60 ਮੈਂਬਰੀ ਜਥੇ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ''ਤੇ ਸਵਾਗਤ ਕਰਦੇ ਹੋਏ

Jatha of 60 Akali Dal women

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਮਹਾਰਾਸ਼ਟਰ ਇਕਾਈ ਦੀਆਂ 60 ਬੀਬੀਆਂ ਦਾ ਜਥਾ ਅੱਜ ਅੰਮ੍ਰਿਤਸਰ ਪੁੱਜਾ। ਮੁੰਬਈ ਤੋਂ ਹਵਾਈ ਰਸਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ 'ਤੇ ਜਥੇ ਦਾ ਅੰਮ੍ਰਿਤਸਰ ਸ਼ਹਿਰੀ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ 25 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਮਹਾਨ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਮਹਾਰਾਸ਼ਟਰ ਤੋਂ 60 ਬੀਬੀਆਂ ਦਾ ਜਥਾ ਅੰਮ੍ਰਿਤਸਰ ਪੁੱਜਾ।

ਉਨ੍ਹਾਂ ਦਸਿਆ ਕਿ ਭਲਕੇ 24 ਮਾਰਚ ਨੂੰ ਜਥੇ ਦੇ ਮੈਂਬਰ ਦਰਬਾਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦਵਾਰਿਆਂ ਦੇ ਦਰਸ਼ਨ ਕਰਨ ਉਪਰੰਤ ਅਟਾਰੀ ਸਰਹੱਦ ਵਿਖੇ ਵੀ ਜਾਣਗੇ ਅਤੇ 25 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ ਜਾਵੇਗੀ।  ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਣ ਵਾਲਾ ਗੁਰਮਤਿ ਸਮਾਗਮ ਬੇਬੇ ਨਾਨਕੀ ਜੀ ਨੂੰ ਸਮਰਪਤ ਕੀਤਾ ਗਿਆ ਹੈ ਅਤੇ ਇਸ ਵਿਚ ਕੌਮ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਗੁਰਮਤਿ ਵਿਚਾਰਾਂ ਅਤੇ ਇਤਿਹਾਸ ਨਾਲ ਸੰਗਤ ਨੂੰ ਜੋੜਨਗੇ।