ਬੇਅਦਬੀ ਕਾਂਡ: ਸਿੱਖ ਸੰਸਥਾਵਾਂ ਨੇ ਦਿਤਾ ਰੋਸ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ, ਸ਼ਾਂਤਮਈ ਧਰਨੇ 'ਤੇ ਬੈਠੀ ਸੰਗਤ ਉਪਰ ਅੰਨ੍ਹੇਵਾਹ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ, ਸਜ਼ਾ ਪੂਰੀ ਕਰ..

Protest

 

ਕੋਟਕਪੂਰਾ, 14 ਅਗੱਸਤ (ਗੁਰਿੰਦਰ ਸਿੰਘ): ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ, ਸ਼ਾਂਤਮਈ ਧਰਨੇ 'ਤੇ ਬੈਠੀ ਸੰਗਤ ਉਪਰ ਅੰਨ੍ਹੇਵਾਹ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ, ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਪੰਥਕ ਮਸਲਿਆਂ ਨੂੰ ਲੈ ਕੇ ਸਥਾਨਕ ਬੱਤੀਆਂ ਵਾਲੇ ਚੌਕ 'ਚ ਪੰਥਕ ਜਥੇਬੰਦੀਆਂ ਵਲੋਂ ਸੰਕੇਤਕ ਰੋਸ ਧਰਨਾ ਦਿਤਾ ਗਿਆ।
ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਹਿਰ ਦੇ ਚਾਰ ਚੁਫੇਰੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਮੰਤਵ ਨਾਲ ਭਾਰੀ ਗਿਣਤੀ 'ਚ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਸਨ ਅਤੇ ਧਰਨੇ ਵਾਲੀ ਥਾਂ ਸਾਹਮਣੇ ਪੁਲਿਸ ਕਰਮੀਆਂ ਦੇ ਨਾਲ-ਨਾਲ ਪਾਣੀਆਂ ਦੀਆਂ ਵਾਛੜਾਂ ਵਾਲੀ ਗੱਡੀ ਵੀ ਲਾਈ ਗਈ ਸੀ। ਤਕਰੀਬਨ ਸਾਰੇ ਬੁਲਾਰਿਆਂ ਦੇ ਨਿਸ਼ਾਨੇ 'ਤੇ ਤਤਕਾਲੀਨ ਅਕਾਲੀ-ਭਾਜਪਾ ਗਠਜੋੜ ਸਰਕਾਰ ਅਤੇ ਬਾਦਲ ਪਰਵਾਰ ਹੀ ਰਿਹਾ। ਉਕਤ ਸਮਾਗਮ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਦੋ ਨੌਜਵਾਨਾਂ ਨੂੰ ਸ਼ਹੀਦ ਤੇ ਅਨੇਕਾਂ ਨੂੰ ਜ਼ਖ਼ਮੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁਧ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਭਾਈ ਮੌਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਵਸਣ ਸਿੰਘ ਜਫ਼ਰਵਾਲ, ਸਤਨਾਮ ਸਿੰਘ ਮਨਾਵਾ, ਚਮਕੌਰ ਸਿੰਘ ਭਾਈ ਰੂਪਾ ਅਤੇ ਪ੍ਰਸ਼ੋਤਮ ਸਿੰਘ ਫੱਗੂਵਾਲਾ ਆਦਿ ਨੇ ਸੰਬੋਧਨ ਕੀਤਾ।

ਨੇ ਦੇਸ਼ ਭਰ 'ਚ ਵਾਪਰੀਆਂ ਹੋਰ ਅਜਿਹੀਆਂ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਘਟਨਾਵਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਜਿਥੇ ਧਰਨਾਕਾਰੀ ਹਿੰਸਕ ਰੂਪ ਧਾਰ ਕੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਪਤੀ ਦਾ ਨੁਕਸਾਨ ਕਰਨ 'ਤੇ ਤੁਲ ਗਿਐ। ਉਨਾ ਕਰੋੜਾਂ-ਅਰਬਾਂ ਰੁਪਏ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਪਰ ਕਿਸੇ ਉਪਰ ਲਾਠੀਚਾਰਜ ਤਕ ਕਰਨ ਦੀ ਜ਼ਰੂਰਤ ਨਾ ਸਮਝੀ ਗਈ, ਦੂਜੇ ਪਾਸੇ ਸਥਾਨਕ ਬੱਤੀਆਂ ਵਾਲੇ ਚੌਕ 'ਚ ਸ਼ਾਂਤਮਈ ਧਰਨੇ 'ਤੇ ਬੈਠੀ ਸੰਗਤ 'ਤੇ ਗੰਦੇ ਪਾਣੀਆਂ ਦੀਆਂ ਵਾਛੜਾਂ, ਅੱਥਰੂ ਗੈਸ ਦੇ ਗੋਲੇ, ਲਾਠੀਚਾਰਜ ਅਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਗੋਲੀਕਾਂਡ ਅਤੇ ਪਵਿੱਤਰ ਬੀੜ ਚੋਰੀ ਕਰਨ ਵਾਲਿਆਂ ਨੂੰ ਸਰਕਾਰ ਬਣਨ 'ਤੇ ਤੁਰਤ ਗ੍ਰਿਫ਼ਤਾਰ ਕੀਤਾ ਜਾਵੇਗਾ ਪਰ ਹਾਲੇ ਤਕ ਅਜਿਹਾ ਅਮਲੀ ਰੁਪ 'ਚ ਕੁੱਝ ਨਹੀਂ ਕੀਤਾ ਗਿਆ ਜਿਸ ਕਾਰਨ ਪੰਜਾਬੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ ਅਤੇ ਇਸ ਦੌਰਾਨ ਆਵਾਜਾਈ 'ਚ ਵੀ ਕੋਈ ਵਿਘਨ ਨਹੀਂ ਪਾਇਆ ਗਿਆ।