ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸਲੋਕੁ ਮ; ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥

Sri Harmandir Sahib, Sri Amritsar.

ਸਲੋਕੁ ਮ; ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥

ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥

ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ੧॥ ਮ; ੩ ॥

ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥

ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥

ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥

ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥

ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥

ਜਿਸੁ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥

ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥

ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥

ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

ਐਤਵਾਰ, ੧੧ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ : ੫੯੧)