ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਨਫ਼ਰਤੀ ਪ੍ਰਚਾਰ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਮੇਟੀ ਨੇ ਸਰਕਾਰਾਂ ਨੂੰ ਨਫਰਤੀ ਪ੍ਰਚਾਰ ਕਰਕੇ ਭਾਈਚਾਰਕ ਸਾਂਝ ਵਿਚ ਤਰੇੜ ਪਾਉਣ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

SGPC

 

ਚੰਡੀਗੜ੍ਹ: ਪੰਜਾਬ ਪੁਲਿਸ ਵਲੋਂ ‘ਵਾਰਿਸ ਪੰਜਾਬ ਦੇ’ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਚਲਦਿਆਂ ਸਿੱਖ ਭਾਈਚਾਰੇ, ਧਾਰਮਿਕ ਸਖਸ਼ੀਅਤਾਂ ਅਤੇ ਸੰਸਥਾਵਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਹੋ ਰਹੇ ਪ੍ਰਚਾਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੋਟਿਸ ਲਿਆ ਹੈ।

ਇਹ ਵੀ ਪੜ੍ਹੋ: ਗੁਰਲਾਲ ਬਰਾੜ ਕਤਲ ਕੇਸ: ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਖ਼ਿਲਾਫ਼ ਦੋਸ਼ ਆਇਦ

ਕਮੇਟੀ ਨੇ ਸਰਕਾਰਾਂ ਨੂੰ ਨਫਰਤੀ ਪ੍ਰਚਾਰ ਕਰਕੇ ਭਾਈਚਾਰਕ ਸਾਂਝ ਵਿਚ ਤਰੇੜ ਪਾਉਣ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਕਮੇਟੀ ਨੇ ਅਜਿਹੀਆਂ ਨਫ਼ਰਤ ਭਰੇ ਪ੍ਰਚਾਰ ਵਾਲੀਆਂ ਪੋਸਟਾਂ ਦੀ ਪਛਾਣ ਕੀਤੀ ਹੈ।

ਇਹ ਵੀ ਪੜ੍ਹੋ: ਸਕੂਲ ਜਾਂਦੇ ਅਧਿਆਪਕਾਂ ਨਾਲ ਵਾਪਰਿਆ ਹਾਦਸਾ: ਗੱਡੀ ਅਤੇ ਬੱਸ ਦੀ ਟੱਕਰ, 4 ਦੀ ਮੌਤ

ਇਹਨਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਕਾਰਵਾਈ ਦੀ ਅਪੀਲ ਕੀਤੀ ਗਈ। ਕਈ ਪੋਸਟਾਂ ਵਿਚ ਗੁਰਬਾਣੀ ਦੀਆਂ ਤੁਕਾਂ ਦੀ ਤੋੜ-ਮਰੋੜ ਵੀ ਕੀਤੀ ਗਈ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਹਨਾਂ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਵਿਸ਼ਵ ਲਈ ਬੇਹੱਦ ਹੀ ਖਤਰਨਾਕ ਹੈ।