ਬੀਬੀਆਂ ਨੂੰ ਮਿਲੇਗੀ ਕਵੀਸ਼ਰੀ/ਢਾਡੀ ਦੀ ਸਿਖਲਾਈ: ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਵਿੱਖ ਵਿਚ ਬੀਬੀਆਂ ਨੂੰ ਢਾਡੀ/ਕਵੀਸ਼ਰੀ ਦੀ ਸਿਖਲਾਈ ਦਿਤੀ ਜਾਵੇਗੀ........

Bhai Longowal and others During Inauguration

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਵਿੱਖ ਵਿਚ ਬੀਬੀਆਂ ਨੂੰ ਢਾਡੀ/ਕਵੀਸ਼ਰੀ ਦੀ ਸਿਖਲਾਈ ਦਿਤੀ ਜਾਵੇਗੀ। ਗੁਰੂ ਕੀ ਵਡਾਲੀ ਵਿਖੇ ਪ੍ਰਸਿੱਧ ਢਾਡੀ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ 'ਤੇ ਸਥਾਪਤ ਕੀਤੇ ਗਏ ਪਹਿਲੇ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦਾ ਉਦਘਾਟਨ ਕਰਨ ਸਮੇਂ ਭਾਈ ਲੌਂਗੋਵਾਲ ਨੇ ਕਿਹਾ ਕਿ ਢਾਡੀ ਕਲਾ ਦਾ ਸਿੱਖ ਧਰਮ ਦੇ ਪ੍ਰਚਾਰ ਅਤੇ ਸਿੱਖਾਂ ਅੰਦਰ ਚੜ੍ਹਦੀ ਕਲਾ ਦਾ ਜਜ਼ਬਾ ਪੈਦਾ ਕਰਨ ਲਈ ਅਹਿਮ ਯੋਗਦਾਨ ਰਿਹਾ ਹੈ।

ਹੁਣ ਸ਼੍ਰੋਮਣੀ ਕਮੇਟੀ ਢਾਡੀ/ਕਵੀਸ਼ਰ ਆਪ ਤਿਆਰ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿਚ ਧਰਮ ਪ੍ਰਚਾਰ ਕਰਨ ਲਈ ਪਹਿਲ ਦੇ ਆਧਾਰ 'ਤੇ ਨਿਯੁਕਤ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿਚ ਇਸ ਢਾਡੀ/ਕਵੀਸ਼ਰ ਕਾਲਜ ਵਿਚ ਬੀਬੀਆਂ ਨੂੰ ਵੀ ਸਿਖਲਾਈ ਦਿਤੀ ਜਾਵੇਗੀ ਅਤੇ ਉਨ੍ਹਾਂ ਲਈ ਇਕ ਵਖਰੇ ਹੋਸਟਲ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਥਾਨਕ ਮੈਂਬਰਾਂ ਨੇ ਭਾਈ ਲੌਂਗੋਵਾਲ ਨੂੰ ਸਨਮਾਨਤ ਵੀ ਕੀਤਾ। 

ਇਸ ਮੌਕੇ ਗਿਆਨੀ ਬਲਦੇਵ ਸਿੰਘ ਐਮ.ਏ. ਅਤੇ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਸਮੇਤ ਢਾਡੀ ਕਵੀਸ਼ਰ ਜਥਿਆਂ ਨੇ ਵੀ ਭਾਈ ਲੌਂਗੋਵਾਲ ਨੂੰ ਢਾਡੀ ਸਿਖਲਾਈ ਲਈ ਕਾਲਜ ਖੋਲ੍ਹਣ ਦੀ ਪਹਿਲਕਦਮੀ ਕਰਨ ਬਦਲੇ ਸਨਮਾਨ ਦਿਤਾ। 

Related Stories