ਪਾਵਨ ਸਰੂਪ ਗੁੰਮ ਹੋਣ ਦਾ ਮਾਮਲਾ- ਸਤਿਕਾਰ ਕਮੇਟੀ ਨੇ SGPC ਦਫ਼ਤਰ ਨੂੰ ਲਗਾਇਆ ਤਾਲਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਦਫ਼ਤਰ ਨੂੰ ਬਾਹਰੋਂ ਲਗਾਇਆ ਤਾਲਾ 

SGPC Office

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ ਵਿਚ ਸਿੱਖ ਜਥੇਬੰਦੀਆਂ ਵੱਲੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਅੱਜ ਰੋਸ ਵਜੋਂ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਨੂੰ ਫਿਰ ਬਾਹਰੋਂ ਤਾਲਾ ਲੱਗਾ ਕੇ ਬੰਦ ਕਰ ਦਿੱਤਾ। 

ਇਸ ਦੇ ਨਾਲ ਹੀ  ਭਾਈ ਖੋਸਾ ਨੇ ਕਿਹਾ ਕਿ ਅੱਜ ਸਵੇਰੇ ਜਦੋ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਲਈ ਗਏ ਤਾਂ ਸ਼੍ਰੋਮਣੀ ਕਮੇਟੀ ਦੇ ਕੁਝ ਕਰਮਚਾਰੀਆਂ ਨੇ ਉਹਨਾਂ ਨਾਲ ਧੱਕਾ ਮੁਕੀ ਕੀਤੀ ਜਿਸ ਕਰਨ ਉਹਨਾਂ ਦੀ ਦਸਤਾਰ ਹਿਲ ਗਈ।

ਦੱਸ ਦਈਏ ਕਿ ਸਤਿਕਾਰ ਕਮੇਟੀ ਵੱਲੋਂ ਲਗਾਇਆ ਜਾ ਰਿਹਾ ਧਰਨਾ ਅੱਜ 40ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਬਾਹਰ ਸਿੱਖਾਂ ਵੱਲੋਂ 12 ਸਤੰਬਰ ਤੋਂ ਇਹ ਧਰਨਾ ਲਗਾਇਆ ਜਾ ਰਿਹਾ ਹੈ।  

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੇਠੈ ਸਤਿਕਾਰ ਕਮੇਟੀ ਦੇ ਆਗੂਆਂ ਵੱਲੋਂ ਦਫਤਰ ਦੇ ਗੇਟ ਨੂੰ ਤਾਲਾ ਲੱਗਾ ਕੇ ਬੰਦ ਕੀਤਾ ਗਿਆ ਸੀ। ਇਸ ਮੌਕੇ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਨੇ ਕਿਹਾ ਸੀ ਕਿ ਜਦੋਂ ਤਕ ਸ਼੍ਰੋਮਣੀ ਕਮੇਟੀ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ 'ਤੇ ਮਾਮਲਾ ਦਰਜ ਨਹੀਂ ਕਰਦੀ, ਉਦੋਂ ਤੱਕ ਇਸ ਗੇਟ ਨੂੰ ਬੰਦ ਰੱਖਿਆ ਜਾਵੇਗਾ।