ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵਿਖੇ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਸ ਪਾਵਨ ਦਿਹਾੜੇ 'ਤੇ  ਸ਼ੁੱਕਰਵਾਰ 19 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਹਨਾਂ ਦੇ 21 ਜਨਵਰੀ ਦਿਨ ਐਤਵਾਰ ਨੂੰ ਭੋਗ ਪਾਏ ਗਏ।

File Photo

ਮਿਲਾਨ -  ਦੇਸ਼ਾਂ ਵਿਦੇਸ਼ਾਂ ਵਿਚ ਵਸਦੀਆਂ ਸਿੱਖ ਸੰਗਤਾਂ ਦੁਆਰਾ ਦਸਮ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੂਰਬ ਮੌਕੇ ਸਮਾਗਮ ਕਰਵਾਏ ਗਏ। ਇਟਲੀ ਵਿਚ ਵੀ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਵੀ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

 ਇਟਲੀ ਦੇ ਬਰੇਸ਼ੀਆ ਜ਼ਿਲ੍ਹੇ ਵਿਚ ਪੈਂਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵਿਖੇ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਤਿੰਨ ਰੋਜਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਇਲਾਕੇ ਭਰ ਤੋਂ ਸੰਗਤਾਂ ਨੇ ਨਸਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਪਾਵਨ ਦਿਹਾੜੇ 'ਤੇ  ਸ਼ੁੱਕਰਵਾਰ 19 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਹਨਾਂ ਦੇ 21 ਜਨਵਰੀ ਦਿਨ ਐਤਵਾਰ ਨੂੰ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬਾਨ ਨੇ ਗੁਰੂ ਜੱਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਸੰਗਤਾਂ ਨੇ ਪ੍ਰੇਮ-ਪਿਆਰ ਨਾਲ ਬੈਠ ਕੇ ਵਾਹਿਗੁਰੂ ਮੰਤਰ ਦਾ ਜਾਪ ਕੀਤਾ ਤੇ ਕੀਰਤਨ ਦਾ ਅਨੰਦ ਮਾਣਿਆ।

ਉਪਰੰਤ ਭਾਈ ਝਿਰਮਲ ਸਿੰਘ ਪਾਰਮਾ ਵਾਲਿਆ ਦੇ ਕਵੀਸ਼ਰੀ ਜੱਥੇ ਨੇ ਕਵੀਸ਼ਰੀ ਵਾਰਾਂ ਨਾਲ ਗੁਰੂ ਸਾਹਿਬ ਦਾ ਜੀਵਨ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ।  ਇਸ ਮੌਕੇ 'ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੁਆਰਾ ਪਾਏ ਪੂਰਨਿਆਂ 'ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕਵੀਸ਼ਰੀ ਜੱਥੇ ਅਤੇ ਸਮਾਗਮ ਦੀ ਸੇਵਾ ਕਰਨ ਵਾਲੇ ਪਰਿਵਾਰ ਨੂੰ ਸਿਰੋਪਾੳ ਭੇਂਟ ਕੀਤਾ।