ਅੱਜ ਤੋਂ ਮੁੜ ਖੁੱਲ੍ਹਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਸਿਹਤਯਾਬ ਅਤੇ ਵਿਦੇਸ਼ ਤੋਂ ਆਏ ਸ਼ਰਧਾਲੂ ਹੀ ਕਰ ਸਕਦੇ ਹਨ ਯਾਤਰਾ 

representational Image

ਬਜ਼ੁਰਗਾਂ, ਬੱਚਿਆਂ ਅਤੇ ਅੰਗਹੀਣ ਸ਼ਰਧਾਲੂਆਂ ਨੂੰ ਯਾਤਰਾ ਤੋਂ ਗ਼ੁਰੇਜ਼ ਕਰਨ ਦੀ ਸਲਾਹ 
ਮੀਂਹ ਕਾਰਨ ਇਲਾਕੇ 'ਚ ਭਰੇ ਪਾਣੀ ਦੇ ਚਲਦੇ ਬੰਦ ਕੀਤਾ ਗਿਆ ਸੀ ਲਾਂਘਾ 

ਗੁਰਦਾਸਪੁਰ : ਅੱਜ ਤੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹ ਦਿਤਾ ਗਿਆ ਹੈ। ਤਾਜ਼ਾ ਹਦਾਇਤਾਂ ਅਨੁਸਾਰ ਸਿਹਤਯਾਬ ਅਤੇ ਵਿਦੇਸ਼ ਤੋਂ ਆਏ ਸ਼ਰਧਾਲੂ ਹੀ ਯਾਤਰਾ ਕਰ ਸਕਦੇ ਹਨ। ਭਾਰੀ ਮੀਂਹ ਮਗਰੋਂ ਭਾਰਤ-ਪਾਕਿਸਤਾਨ ਸਰਹੱਦ ਉਪਰ ਹੜ੍ਹ ਵਰਗੇ ਬਣੇ ਹਾਲਾਤ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਦੇ ਦਰਸ਼ਨਾਂ ਲਈ ਬੀਤੇ ਦਿਨ ਯਾਤਰਾ ਮੁਲਤਵੀ ਕਰ ਦਿਤੀ ਗਈ ਸੀ।

ਇਹ ਵੀ ਪੜ੍ਹੋ: ਸਿੱਖੀ ਦੇ ਕੇਂਦਰ ਅੰਮ੍ਰਿਤਸਰ ਵਿਚ ਮਾਹੌਲ ਉਤੋਂ ਸਿੱਖੀ ਪ੍ਰਭਾਵ ਗ਼ਾਇਬ ਹੁੰਦਾ ਜਾ ਰਿਹੈ... 

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜ਼ਾ ਲਿਆ ਜਿਸ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੇ ਚਲਦੇ ਯਾਤਰਾ ਅੱਜ ਯਾਨੀ 25 ਜੁਲਾਈ 2023 ਤੋਂ ਮੁੜ ਸ਼ੁਰੂ ਕੀਤੀ ਗਈ ਹੈ।  

ਇਹ ਵੀ ਪੜ੍ਹੋ: ਲਾਪਰਵਾਹੀ ਦੀ ਹੱਦ! ਕੇਰਲ ’ਚ ਡਾਕਟਰਾਂ ਨੇ ਸਰਜਰੀ ਦੌਰਾਨ ਔਰਤ ਦੇ ਪੇਟ ’ਚ ਹੀ ਛਡਿਆ ਚਿਮਟਾ  

ਅਗਲੇ 2 ਤੋਂ 3 ਦਿਨ ਮੌਸਮ ਖ਼ਰਾਬ ਹੋਣ ਦਾ ਖ਼ਦਸ਼ਾ ਹੈ ਜਿਸ ਦੇ ਚਲਦੇ ਪ੍ਰਸ਼ਾਸਨ ਵਲੋਂ ਬਜ਼ੁਰਗਾਂ, ਬੱਚਿਆਂ ਅਤੇ ਅੰਗਹੀਣ ਸ਼ਰਧਾਲੂਆਂ ਨੂੰ ਯਾਤਰਾ ਤੋਂ ਗੁਰੇਜ਼ ਕਰਨ ਦੀ ਸਲਾਹ ਵੀ ਦਿਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਮੌਸਮ ਸਾਫ਼ ਹੋਣ ਮਗਰੋਂ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਯਾਤਰਾ ਬੀਤੇ ਵੀਰਵਾਰ ਤੋਂ ਅੱਜ ਸੋਮਵਾਰ ਸ਼ਾਮ ਤਕ ਰੋਕ ਦਿਤੀ ਗਈ ਸੀ।