ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ

Photographs of four Sikh personalities were decorated in the Central Sikh Museum at Sri Darbar Sahib

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ।

ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿਭਾਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪ੍ਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੌਮ ਲਈ ਘਾਲਣਾ ਘਾਲਣ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦਿਆਂ ਸਿੱਖ ਸੰਸਥਾ ਵਲੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਵਾਰਾਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ।

ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਦੇ ਪ੍ਰਵਾਰਕ ਮੈਂਬਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ। ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪ੍ਰਵਾਰਕ ਮੈਂਬਰਾਂ ਵਿਚੋਂ ਸ. ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ, ਗਿਆਨੀ ਮੱਸਾ ਸਿੰਘ, ਗਿਆਨੀ ਪ੍ਰਤਾਪ ਸਿੰਘ, ਸ. ਜਸਬੀਰ ਸਿੰਘ, ਸ. ਸਤਨਾਮ ਸਿੰਘ, ਬੀਬੀ ਮਨਜੀਤ ਕੌਰ, ਸ. ਰਾਜਦੀਪ ਕੌਰ, ਸ. ਗੁਰਤੇਜ ਸਿੰਘ, ਸ. ਬਲਜੀਤ ਸਿੰਘ, ਡਾ. ਹਰਦਿਆਲ ਸਿੰਘ ਆਦਿ ਮੌਜੂਦ ਸਨ।