Takht Sri Keshgarh Sahib ਵਿਖੇ ਹੋਈ ਗਿਆਨੀ Kuldeep Singh Gargajj ਦੀ ਦੂਜੀ ਵਾਰ ਦਸਤਾਰਬੰਦੀ
ਕਈ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ
Giani Kuldeep Singh Gargajj Was Turbaned for the Second Time Latest News in Punjabi ਅੰਮ੍ਰਿਤਸਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਬੰਦੀ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਦੂਜੀ ਵਾਰ ਰੱਖਿਆ ਗਿਆ ਹੈ।
ਦੂਜੀ ਵਾਰ ਰੱਖੇ ਸਮਾਗਮ ਵਿਚ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅਪਣੀ ਸ਼ਮੂਲੀਅਤ ਦਰਜ ਕਰਵਾਈ ਹੈ। ਇਸ ਤੋਂ ਪਹਿਲਾਂ 10 ਮਾਰਚ ਨੂੰ ਜਥੇਦਾਰ ਗੜਗੱਜ ਦੀ ਸ਼੍ਰੋਮਣੀ ਕਮੇਟੀ ਨੇ ਅਪਣੇ ਪੱਧਰ ’ਤੇ ਦਸਤਾਰਬੰਦੀ ਕੀਤੀ ਸੀ, ਜਿਸ ਨੂੰ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਟਕਸਾਲਾਂ ਤੋਂ ਮਾਨਤਾ ਪ੍ਰਾਪਤ ਨਹੀਂ ਹੋਈ ਸੀ ਤੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਕਾਰਨ ਲਗਾਤਾਰ ਚੱਲ ਰਹੇ ਵਿਵਾਦ ਤੋਂ ਬਾਅਦ ਉਪਰੋਕਤਾ ਦੇ ਕਹਿਣ ’ਤੇ ਸ਼੍ਰੋਮਣੀ ਕਮੇਟੀ ਨੇ ਮੁੜ ਸਮਾਗਮ ਰੱਖ ਕੇ ਉਪਰੋਕਤ ਪਾਸੋਂ ਮਾਨਤਾ ਪ੍ਰਾਪਤ ਕਰਨ ਲਈ ਜਥੇਦਾਰ ਗੜਗੱਜ ਦੀ ਮੁੜ ਦਸਤਾਰਬੰਦੀ ਕਰਨ ਦਾ ਫ਼ੈਸਲਾ ਲਿਆ ਹੈ।
ਪਿਛਲੇ ਲੰਘੇ ਸਮਾਗਮਾਂ ਵਿਚ ਜਥੇਦਾਰ ਨੂੰ ਵੱਖ-ਵੱਖ ਵਿਰੋਧ ਝੱਲਣੇ ਪਏ ਹਨ, ਜਿਸ ਵਿਚ ਮੁੱਖ ਤੌਰ ’ਤੇ 6 ਜੂਨ ਅਤੇ ਬੰਦੀ ਛੋੜ ਦਿਵਸ ਦਾ ਸਮਾਗਮ ਸ਼ਾਮਲ ਹੈ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਇਹ ਸਮਾਗਮ ਰੱਖ ਕੇ ਪੱਤਰ ਜਾਰੀ ਕੀਤਾ ਸੀ, ਜਿਸ ਵਿਚ ਸਕੱਤਰ ਪ੍ਰਤਾਪ ਸਿੰਘ ਨੇ ਮੁਖੀਆਂ ਨੂੰ ਬੇਨਤੀ ਕੀਤੀ ਹੈ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਮੁੱਖ ਰੱਖਦਿਆਂ, ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮੂਹ ਨਿਹੰਗ ਸਿੰਘ ਦਲ ਪੰਥਾਂ, ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਮਹਾਪੁਰਖਾਂ ਵਲੋਂ ਮਾਨ ਸਨਮਾਨ ਦੇ ਕੇ ਪੰਥਕ ਜ਼ਿੰਮੇਵਾਰੀ ਸੌਂਪਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ ਰੱਖੇ ਵਿਸ਼ੇਸ਼ ਸਮਾਗਮ ਵਿਚ ਸੱਦਾ ਦਿਤਾ ਸੀ।
ਇਥੇ ਇਹ ਵੀ ਦੱਸਣਯੋਗ ਹੈ ਕਿ 10 ਮਾਰਚ ਨੂੰ ਹੋਏ ਦਸਤਾਰਬੰਦੀ ਸਮਾਗਮ ਸਬੰਧੀ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਅਪਣਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਸੀ ਪਰੰਤੂ ਹੁਣ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵੀ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ ਹੈ। ਇਸ ਸਮਾਗਮ ਵਿਚ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ, ਕਾਰ ਸੇਵਾ ਭੂਰੀ ਵਾਲੇ ਬਾਬਾ ਸੁਖਵਿੰਦਰ ਸਿੰਘ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ ਬਾਬਾ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ ਹਨ।
(For more news apart from Giani Kuldeep Singh Gargajj Was Turbaned for the Second Time Latest News in Punjabi stay tuned to Rozana Spokesman.)