Panthak News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਦਸੰਬਰ ਨੂੰ 5 ਸਿੰਘ ਸਾਹਿਬਾਨਾਂ ਦੀ ਹੋਵੇਗੀ ਬੈਠਕ
Panthak News: ਸੁਖਬੀਰ ਸਿੰਘ ਬਾਦਲ ਸਣੇ ਇਨ੍ਹਾਂ ਮੰਤਰੀਆਂ ਨੂੰ ਕੀਤਾ ਤਲਬ
Panthak News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਵੱਲੋਂ 2 ਦਸੰਬਰ ਨੂੰ ਅਹਿਮ ਬੈਠਕ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਮੇਤ ਸਾਲ 2007 ਤੋਂ 2017 ਤੱਕ ਦੇ ਕੈਬਨਿਟ ਮੰਤਰੀ ਤਲਬ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਸਾਲ 2015 ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਾਲ 2015 ’ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਲਗਾਤਾਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਬੀਤੀ 18 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਚਿੱਠੀ ਲਿਖ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦ ਫੈਸਲਾ ਕਰਨ ਦੀ ਅਪੀਲ ਕੀਤੀ ਗਈ ਸੀ।