ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੇ ਦਫ਼ਤਰਾਂ ’ਚ ਪੈਂਟ-ਸ਼ਰਟ ਪਾਉਣ ’ਤੇ ਲਗਾਈ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਐਡਵੋਕੇਟ ਧਾਮੀ ਨੇ ਸਾਰੇ ਕਰਮਚਾਰੀਆਂ ਨੂੰ ਦਫ਼ਤਰਾਂ ’ਚ ਕੁੜਤੇ-ਪਜਾਮੇ ਪਾ ਕੇ ਆਉਣ ਦਾ ਦਿੱਤਾ ਹੁਕਮ

SGPC bans its employees from wearing pants and shirts in offices

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਰਮਚਾਰੀਆਂ ਦੇ ਪਹਿਰਾਵੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੇ ਦਫ਼ਤਰ ’ਚ ਪੈਂਟ-ਸ਼ਰਟ ਪਹਿਨਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਦੇ ਸਾਰੇ ਮੁਲਾਜ਼ਮ ਕੁੜਤੇ-ਪਜਾਮੇ ਪਹਿਨ ਕੇ ਹੀ ਦਫ਼ਤਰ ਆਉਣ । ਉਨ੍ਹਾਂ ਅੱਗੇ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਫੈਸਲਾ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਦੇ ਦਫ਼ਤਰਾਂ ਵਿੱਚ ਸਿੱਖੀ ਝਲਕ ਸਾਫ਼ ਨਜ਼ਰ ਦਿਖਾਈ ਦੇਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਕਿਹਾ ਕਿ ਪ੍ਰਧਾਨ ਸਾਹਿਬ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਮਰਿਆਦਾ ਅਤੇ ਪਛਾਣ ਨੂੰ ਬਣਾਈ ਰੱਖਣ ਲਈ ਅਜਿਹੇ ਕਦਮ ਜ਼ਰੂਰੀ ਹਨ। ਇਸ ਦਾ ਮਕਸਦ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਹਰ ਪੱਧਰ 'ਤੇ ਸਿੱਖ ਪਰੰਪਰਾਵਾਂ ਦਾ ਸਤਿਕਾਰ ਦਿਖਾਉਣਾ ਹੈ।