ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸੋਨੇ ਦੇ ਤਮਗ਼ੇ ਨਾਲ ਕੀਤਾ ਜਾਵੇਗਾ ਸਨਮਾਨ : ਬਲਜੀਤ ਸਿੰਘ ਦਾਦੂਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

30 ਅਪ੍ਰੈਲ ਨੂੰ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਹਾਰੇ ਕੋਲ ਖੁਲ੍ਹੀ ਥਾਂ ’ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੋਨੇ ਦੇ ਤਮਗ਼ੇ ਨਾਲ ਸਨਮਾਨਤ ਕੀਤਾ ਜਾਵੇਗਾ

Baljit Singh Daduwal - Kunwar Vijay Partap Singh

ਕੋਟਕਪੂਰਾ (ਗੁਰਿੰਦਰ ਸਿੰਘ) : ਕੈਪਟਨ ਸਰਕਾਰ ਵਲੋਂ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਉਪਰ ਬਣਾਈ ਸਪੈਸ਼ਲ ਜਾਂਚ ਟੀਮ (ਸਿੱਟ) ਦੇ ਪ੍ਰਮੁੱਖ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (ਹੁਣ ਵਕੀਲ) ਵਲੋਂ ਬੜੀ ਇਮਾਨਦਾਰੀ ਨਾਲ ਕੀਤੀ ਗਈ ਨਿਰਪੱਖ ਜਾਂਚ ਉਪਰ ਸ਼ਹੀਦ ਹੋਏ ਸਿੰਘਾਂ ਦੇ ਪ੍ਰਵਾਰਾਂ ਸਮੇਤ ਜ਼ਖ਼ਮੀ ਹੋਏ ਪੀੜਤ ਸਿੰਘ, ਘਟਨਾ ਦੇ ਗਵਾਹ ਅਤੇ ਪੂਰੇ ਸਿੱਖ ਪੰਥ ਨੂੰ ਤਸੱਲੀ ਸੀ।

ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦੋਸ਼ੀ ਲੋਕ ਪਹਿਲੇ ਦਿਨ ਤੋਂ ਹੀ ਘਬਰਾਹਟ ਵਿਚ ਸਨ ਤੇ ਉਹ ਇਕ ਨਿਡਰ ਅਤੇ ਬੇਬਾਕ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣਾ ਚਾਹੁੰਦੇ ਸਨ।  

ਉਨ੍ਹਾਂ ਆਖਿਆ ਕਿ 30 ਅਪ੍ਰੈਲ ਨੂੰ ਸਵੇਰੇ 11 ਵਜੇ ਸਮੁੱਚੇ ਸਿੱਖ ਪੰਥ ਵਲੋਂ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਹਾਰੇ ਕੋਲ ਖੁਲ੍ਹੀ ਥਾਂ ’ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੋਨੇ ਦੇ ਤਮਗ਼ੇ ਨਾਲ ਸਨਮਾਨਤ ਕੀਤਾ ਜਾਵੇਗਾ।