ਕੋਰੋਨਾ ਮਹਾਮਾਰੀ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੀਤੀ ਮੁਲਤਵੀ
10 ਮਈ ਨੂੰ ਖੋਲ੍ਹੇ ਜਾਣੇ ਸਨ ਕਪਾਟ
ਦੇਹਰਾਦੂਨ: ਸਿੱਖਾਂ ਦੇ ਪਵਿੱਤਰ ਧਾਰਮਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਨੂੰ 10 ਮਈ ਨੂੰ ਖੋਲ੍ਹੇ ਜਾਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
10 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹਣ ਦੇ ਨਾਲ ਹੀ ਹੇਮਕੁੰਟ ਸਾਹਿਬ ਸਾਹਿਬ ਲਈ ਯਾਤਰਾ ਸ਼ੁਰੂ ਹੋ ਜਾਣੀ ਸੀ। ਜਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਸਨ।
ਪਰ ਹੁਣ ਸੂਬੇ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਇਹ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ, ਹੁਣ ਹੇਮਕੁੰਟ ਸਾਹਿਬ ਦੇ ਕਪਾਟ 10 ਮਈ ਨੂੰ ਨਹੀਂ ਖੋਲ੍ਹੇ ਜਾਣਗੇ।
ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਹਰ ਸਾਲ ਮਈ ਮਹੀਨੇ ਦੌਰਾਨ ਖੁੱਲ੍ਹਦੇ ਹਨ ਪਰ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹਣ ਦਾ ਫੈਸਲਾ ਵਾਪਸ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਚਮੋਲੀ ਜ਼ਿਲ੍ਹੇ ਵਿਚ ਸਥਿਤ ਹੇਮਕੁੰਟ ਸਾਹਿਬ ਸਿੱਖਾਂ ਦਾ ਪ੍ਰਸਿੱਧ ਅਥਾਨ ਹੈ।