ਦਲ ਖ਼ਾਲਸਾ ਵਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦਰਬਾਰ ਸਾਹਿਬ ਹਮਲੇ ਦੇ ਰੋਸ ਅਤੇ ਰੋਹ ਵਜੋਂ, ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵਿਚੋਂ ਲੁੱਟੇ ਖ਼ਜ਼ਾਨੇ ਵਿਰੁਧ ਅਤੇ ਫ਼ੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ ਲੋਕਾਂ ਦੇ ...

Dal Khalsa

ਦਰਬਾਰ ਸਾਹਿਬ ਹਮਲੇ ਦੇ ਰੋਸ ਅਤੇ ਰੋਹ ਵਜੋਂ, ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵਿਚੋਂ ਲੁੱਟੇ ਖ਼ਜ਼ਾਨੇ ਵਿਰੁਧ ਅਤੇ ਫ਼ੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ ਲੋਕਾਂ ਦੇ ਕਤਲੇਆਮ ਦੀ ਅੰਤਰਰਾਸ਼ਟਰੀ ਸੰਸਥਾ ਵਲੋਂ ਜਾਂਚ ਦੀ ਮੰਗ ਨੂੰ ਲੈ ਕੇ ਦਲ ਖ਼ਾਲਸਾ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਹੈ।  ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ 5 ਜੂਨ ਦੀ ਸ਼ਾਮ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕਢਿਆ ਜਾਵੇਗਾ ਜੋ ਗੁਰਦੁਆਰਾ ਪਾਤਸ਼ਾਹੀ ਛੇਂਵੀ ਰਣਜੀਤ ਐਵੀਨਿਉ  ਤੋਂ ਆਰੰਭ ਹੋ ਕੇ ਮੁੱਖ ਬਾਜ਼ਾਰਾਂ ਵਿਚੋਂ ਦੀ ਲੰਘਦਾ ਹੋਇਆ ਦਰਬਾਰ ਸਾਹਿਬ ਪੁੰਹਚੇਗਾ।

ਪਾਰਟੀ ਦਫ਼ਤਰ ਵਿਖੇ ਕੰਵਰਪਾਲ ਸਿੰਘ ਨੇ ਕਿਹਾ ਕਿ 34 ਵਰੇ ਬੀਤਣ ਤੋਂ ਬਾਅਦ ਵੀ ਭਾਰਤ ਵਲੋਂ ਕੀਤੇ ਗਏ ਫ਼ੌਜੀ ਹਮਲੇ ਦੀ ਪੀੜ ਸਜਰੀ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਮੋਟਰ-ਸਾਈਕਲਾਂ ਅਤੇ ਖੁਲੀਆਂ ਗੱਡੀਆਂ 'ਤੇ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਸ ਦਿਨ ਕਾਰੋਬਾਰੀ ਅਦਾਰੇ, ਪਟਰੌਲ ਪੰਪ, ਵਿਦਿਅਕ ਅਦਾਰੇ, ਸਿਨੇਮਾ ਹਾਲ, ਬੈਂਕ ਆਦਿ ਬੰਦ ਰੱਖਣ ਦਾ ਸੱਦਾ ਦਿਤਾ ਗਿਆ ਹੈ।

ਸੜਕੀ ਜਾਂ ਰੇਲ ਆਵਾਜਾਈ ਨਹੀਂ ਰੋਕੀ ਜਾਵੇਗੀ ਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਬੰਦ ਤੋਂ ਛੋਟ ਰਹੇਗੀ। ਦੇ ਆਗੂਆਂ ਨੇ ਮਰਿਆਦਾ ਦੇ ਨਾਂ ਹੇਠ ਪੰਥਕ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਵਿਚਾਲੇ ਚਲ ਰਹੇ ਤਣਾਅ ਅਤੇ ਖਾਨਾਜੰਗੀ ਨੂੰ ਮੰਦਭਾਗਾ ਦਸਦਿਆਂ ਕੌਮ ਨੂੰ ਜੂਨ 84 ਦੇ ਸ਼ਹੀਦਾਂ ਦੇ ਮਕਸਦ ਅਤੇ ਨਿਸ਼ਾਨੇ ਪ੍ਰਤੀ ਮੁੜ ਵਚਨਬੱਧ ਅਤੇ ਸਮਰਪਤ ਹੋਣ ਦਾ ਸੱਦਾ ਦਿਤਾ।