ਸ਼੍ਰੋਮਣੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਨਮਕੀਨ ਪੈਕਟ 'ਤੇ ਦਰਬਾਰ ਸਾਹਿਬ ਦੀ ਤਸਵੀਰ ਛਪਣ ਦਾ ਸ਼੍ਰੋਮਣੀ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਕੰਪਨੀ ਨੂੰ ਕਾਨੂੰਨੀ ...

Haldiram Packet

ਅੰਮ੍ਰਿਤਸਰ: ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਨਮਕੀਨ ਪੈਕਟ 'ਤੇ ਦਰਬਾਰ ਸਾਹਿਬ ਦੀ ਤਸਵੀਰ ਛਪਣ ਦਾ ਸ਼੍ਰੋਮਣੀ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਹਲਦੀਰਾਮ ਨਮਕੀਨ ਦੇ ਪੈਕਟ 'ਤੇ ਦਰਬਾਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। 

ਭਾਈ ਲੌਂਗੋਵਾਲ ਨੇ ਕਿਹਾ ਕਿ ਹਲਦੀਰਾਮ ਕੰਪਨੀ ਵਲੋਂ ਨਮਕੀਨ ਦੇ ਪੈਕਟ 'ਤੇ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਕਾਰਨ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਲਦੀਰਾਮ ਨਮਕੀਨ ਦੇ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਪੈਕਟ ਨਾ ਖ਼ਰੀਦ ਕੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇ।