ਸ੍ਰੀ ਗੁਰੂ ਰਾਮਦਾਸ ਲੰਗਰ ਦੀ ਇਮਾਰਤ ਦੇ ਬਾਹਰੀ ਹਿੱਸੇ ਦੀ ਕਾਰ ਸੇਵਾ ਸ਼ੁਰੂ
ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਦੇ ਵਿਸਤਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਦੀ ...
ਅੰਮ੍ਰਿਤਸਰ, ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਦੇ ਵਿਸਤਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਦੀ ਤਰ੍ਹਾਂ ਪੁਰਾਤਨ ਦਿੱਖ ਦੇਣ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ਼ੁਰੂ ਕਰ ਦਿਤੀ ਗਈ।
ਸ਼੍ਰੋਮਣੀ ਕਮੇਟੀ ਵਲੋਂ ਇਹ ਕਾਰ ਸੇਵਾ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਮੌਕੇ ਸ੍ਰੀ ਅਨੰਦ ਸਾਹਿਬ ਦੇ ਪਾਠ ਤੋਂ ਬਾਅਦ ਕਾਰ ਸੇਵਾ ਦੀ ਆਰੰਭਤਾ ਲਈ ਦਰਬਾਰ ਸਾਹਿਬ ਦੇ ਅਰਦਾਸੀਆ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ।
ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਵੱਧ ਰਹੀ ਹੈ ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੀ ਇਮਾਰਤ ਦਾ ਵਿਸਤਾਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਇਸ ਪਾਵਨ ਅਸਥਾਨ 'ਤੇ ਪਹੁੰਚਦੀ ਸੰਗਤ ਦੀ ਸਹੂਲਤ ਲਈ ਵੱਧ ਤੋਂ ਵੱਧ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਪਰਲੀਆਂ ਮੰਜ਼ਲਾਂ ਲਈ ਸੰਗਤ ਦੀ ਸਹੂਲਤ ਲਈ ਨਵੀਂ ਇਮਾਰਤ ਵਿਚ ਲਿਫ਼ਟਾਂ ਵੀ ਲਗਾਈਆਂ ਗਈਆਂ ਹਨ ਜਿਨ੍ਹਾਂ ਦਾ ਸ਼ਰਧਾਲੂਆਂ ਨੂੰ ਲਾਭ ਹੋਵੇਗਾ।