ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ’ਤੇ ਦਿੱਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਹਨਾਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ।

Harjinder Singh Dhami

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਸੰਸਦ ਵਿਚ ਸਿੱਖ ਮਸਲੇ ਉਠਾਉਣ ਦੀ ਆਸ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਹਨਾਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ।

Harjinder Singh Dhami

ਉਹਨਾਂ ਕਿਹਾ ਕਿ ਪੰਜਾਬ ਅਤੇ ਖਾਸਕਰ ਸਿੱਖ ਕੌਮ ਨਾਲ ਸਬੰਧਤ ਮਸਲੇ ਜਿਨ੍ਹਾਂ ਪ੍ਰਤੀ ਦੇਸ਼ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਦੀ ਲੰਮੇ ਅਰਸੇ ਤੋਂ ਬੇਰੁਖੀ ਬਣੀ ਹੋਈ ਹੈ, ਉਹਨਾਂ ਦੇ ਹੱਲ ਲਈ  ਆਵਾਜ ਚੁੱਕਣੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ।

Simranjit Singh Mann

ਉਹਨਾਂ ਕਿਹਾ ਕਿ ਮੌਜੂਦਾ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜੂਦ ਵੀ ਜਾਣਬੁਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਨਾਇਨਸਾਫੀ ਭਾਰਤ ਦੇ ਲੋਕਤੰਤਰ ਦਾ ਮੂੰਹ ਚਿੜਾਉਣ ਵਾਲੀ ਗੱਲ ਹੈ, ਲਿਹਾਜਾ ਸੰਸਦ ਮੈਂਬਰਾਂ ਨੂੰ ਇਸ ਵੱਲ ਸਮੂਹਿਕ ਯਤਨਾਂ ਨਾਲ ਅੱਗੇ ਵਧਣਾ ਚਾਹੀਦਾ ਹੈ।