Darbar Sahib News: ਹੁਣ ਦਰਬਾਰ ਸਾਹਿਬ ਵਿਖੇ ਹੁਣ ਫਿਲਮ ਦੇ ਪ੍ਰਚਾਰ ਲਈ ਵੀ ਨਹੀਂ ਹੋਵੇਗੀ ਵੀਡੀਓਗ੍ਰਾਫੀ, ਜਥੇਦਾਰ ਅਕਾਲ ਤਖ਼ਤ ਦੇ ਸਖ਼ਤ ਹੁਕਮ
Darbar Sahib News: ਸ੍ਰੀ ਦਰਬਾਰ ਸਾਹਿਬ 'ਚ ਕੈਮਰਿਆਂ 'ਤੇ ਪਾਬੰਦੀ
Ban on cameras in Sri Darbar Sahib News in punjabi: ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ 'ਚ ਵੀਡੀਓਗ੍ਰਾਫੀ 'ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਅਧਿਆਪਕ ਦਾ ਜਿਨਸੀ ਸ਼ੋਸ਼ਣ, ਪੀੜਤਾ ਦੀ ਸ਼ਿਕਾਇਤ 'ਤੇ ਵਾਈਸ ਪ੍ਰਿੰਸੀਪਲ ਮੁਅੱਤਲ
ਪਰ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਬਾਰੇ ਬਹੁਤ ਘੱਟ ਜਾਣਕਾਰੀ ਹੈ। ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਫੋਟੋਆਂ ਨਾ ਖਿਚਵਾਉਣ ਦੀ ਅਪੀਲ ਕੀਤੀ ਗਈ ਹੈ। ਕਈ ਫਿਲਮਾਂ ਰਿਲੀਜ਼ ਹੁੰਦੀਆਂ ਹਨ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚਦੀ ਹੈ। ਉਸ ਦੇ ਨਾਲ ਵੀਡੀਓਗ੍ਰਾਫੀ ਟੀਮ ਵੀ ਹੁੰਦੀ ਹੈ।
ਇਹ ਵੀ ਪੜ੍ਹੋ: Karnataka News: ਤੇਜ਼ ਮੀਂਹ ਪੈਣ ਨਾਲ ਘਰ ਦੀ ਡਿੱਗੀ ਕੰਧ, ਚਾਰ ਜੀਆਂ ਦੀ ਦੱਬਣ ਕਾਰਨ ਹੋਈ ਮੌਤ
ਹੁਣ ਅਜਿਹੀ ਵੀਡੀਓਗ੍ਰਾਫੀ ਨਹੀਂ ਹੋਵੇਗੀ। ਜੇਕਰ ਕੋਈ ਵਿਅਕਤੀ ਸੰਗਤ ਵਜੋਂ ਦਰਬਾਰ ਸਾਹਿਬ ਆਉਂਦਾ ਹੈ ਤਾਂ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ ਪਰ ਦਰਬਾਰ ਸਾਹਿਬ ਵਿੱਚ ਫਿਲਮਾਂ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸ ਪਵਿੱਤਰ ਤਖਤ ਦੀ ਸਥਾਪਨਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਪੀਰੀ ਦੇ ਸਿਧਾਂਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਵਿੱਚ ਬਹੁਤ ਸਤਿਕਾਰ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from Ban on cameras in Sri Darbar Sahib News in punjabi , stay tuned to Rozana Spokesman)