ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤਾਂ ਦਰਬਾਰ ਸਾਹਿਬ ਹੋਈਆਂ ਨਤਮਸਤਕ
ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਅਜ ਸੰਗਤਾਂ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਜਿਥੇ ਉਹਨਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸੰਗਤਾਂ ਵੱਲੋਂ ਦੇਸ਼ ਭਰ ਵਿਚ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਾਵਨ ਦਿਨ ਦੀ ਵਧਾਈਆਂ ਦਿੰਦਿਆ ਇਸ ਦਿਹਾੜੇ ਨੂੰ ਮਨਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਸਰਧਾਲੂਆਂ ਵੱਲੋਂ ਗੱਲਬਾਤ ਕਰਦਿਆਂ ਦਸਿਆ ਗਿਆ ਹੈ ਕਿ ਅਜ ਦੇ ਦਿਨ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਗੱਦੀ ਤੇ ਬਿਰਾਜਮਾਨ ਹੋਏ ਸਨ ਜਿਸਦੇ ਚਲਦੇ ਅਜ ਦਾ ਪਾਵਨ ਦਿਹਾੜਾ ਸੰਸਾਰ ਭਰ ਦੀਆ ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਜਿਸਦੇ ਚਲਦੇ ਅਜ ਅਸੀਂ ਸਾਰੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਸੰਗਤਾਂ ਵਿਚ ਭਾਰੀ ਸ਼ਰਧਾ ਅਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਅਸੀਂ ਸੰਸਾਰ ਭਰ ਦੀਆ ਸੰਗਤਾਂ ਨੂੰ ਇਸ ਪਾਵਨ ਪਵਿੱਤਰ ਦਿਹਾੜੇ ਦੀਆ ਬਹੁਤ ਬਹੁਤ ਵਧਾਈਆਂ ਦਿੰਦੇ ਹਾਂ।