ਪਾਕਿਸਤਾਨ ਤੋਂ ਆਏ 41 ਮੈਂਬਰੀ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਅਨੰਦਪੁਰ ਸਾਹਿਬ, 8 ਅਗੱਸਤ (ਸੁਖਵਿੰਦਰਪਾਲ ਸਿੰਘ ਸੁੱਖੂ, ਦਲਜੀਤ ਸਿੰਘ ਅਰੋੜਾ) : ਪਾਕਿਸਤਾਨ ਤੋਂ ਆਏ 41 ਮੈਂਬਰੀ ਵਫ਼ਦ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

Sri Kesgarh Sahib

ਸ੍ਰੀ ਅਨੰਦਪੁਰ ਸਾਹਿਬ, 8 ਅਗੱਸਤ (ਸੁਖਵਿੰਦਰਪਾਲ ਸਿੰਘ ਸੁੱਖੂ, ਦਲਜੀਤ ਸਿੰਘ ਅਰੋੜਾ) : ਪਾਕਿਸਤਾਨ ਤੋਂ ਆਏ 41 ਮੈਂਬਰੀ ਵਫ਼ਦ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਥੇ ਦੇ ਮੈਂਬਰਾਂ ਦਾ ਸਨਮਾਨਤ ਕੀਤਾ। ਜਥੇ ਦੀ ਅਗਵਾਈ ਕਰ ਰਹੇ ਗੁਰਵਿੰਦਰ ਸਿੰਘ ਲਾਹੌਰ ਅਤੇ ਡਿਪਟੀ ਜਥੇਦਾਰ ਗੁਰਚਰਨ ਸਿੰਘ ਨੇ ਦਸਿਆ ਕਿ ਜਥੇ ਵਿਚ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੀਆਂ ਹੋਰ ਥਾਵਾਂ ਤੋਂ ਕੁਲ 41 ਮੈਂਬਰ 25 ਦਿਨਾਂ ਲਈ ਗੁਰਧਾਮਾਂ ਦੇ ਦਰਸ਼ਨਾਂ ਲਈ ਭਾਰਤ ਆਏ ਹਨ। ਇਹ ਵਫ਼ਦ 1 ਅਗੱਸਤ ਨੂੰ ਅਟਾਰੀ ਸਰਹੱਦ ਰਾਹੀ ਭਾਰਤ ਆਇਆ। ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਇਹ ਵਫ਼ਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦਵਾਰਿਆਂ ਦੇ ਦਰਸ਼ਨ ਕਰਨ ਉਪ੍ਰੰਤ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਵੇਗਾ ਬਾਅਦ ਵਿਚ ਇਹ ਵਫ਼ਦ ਸ੍ਰੀ ਦਮਦਮਾ ਸਾਹਿਬ ਸਮੇਤ ਦਿੱਲੀ ਦੇ ਗੁਰਵਾਰਿਆਂ ਦੇ ਦਰਸ਼ਨ ਕਰੇਗਾ।